News-Punjab ਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਪਾਸੋਂ ਤਿੰਨ ਘੰਟਿਆਂ ਤੱਕ ਪੁੱਛ ਪੜਤਾਲ Admin June 22, 2021June 22, 20211 min readWrite a Comment on ਕੋਟਕਪੂਰਾ ਗੋਲੀ ਕਾਂਡ: ਸਿਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਪਾਸੋਂ ਤਿੰਨ ਘੰਟਿਆਂ ਤੱਕ ਪੁੱਛ ਪੜਤਾਲ ਕੋਟਕਪੂਰਾ ਪੁਲੀਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਲਈ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਛ ਪੜਤਾਲ ਕੀਤੀ। ਪ੍ਰਾਪਤ ਜਾਣਕਾਰੀ ਮੁਤਾਬਕ ਟੀਮ ਨੇ ਸਾਬਕਾ ਮੁੱਖ ਮੰਤਰੀ ਤੋਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਪੁੱਛ ਪੜਤਾਲ ਕੀਤੀ। ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਐੱਸਆਈਟੀ ਟੀਮ ਸਾਬਕਾ ਮੁੱਖ ਮੰਤਰੀ ਤੋਂ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਐੱਮਐੱਲਏ ਫਲੈਟ ਵਿੱਚ ਪੁੱਜੀ ਸੀ। ਇਸ ਤੋਂ ਪਹਿਲਾਂ ਐੱਸਆਈਟੀ ਨੇ 16 ਜੂਨ ਨੂੰ ਮੁਹਾਲੀ ਦੇ ਰੈਸਟ ਹਾਊਸ ਵਿੱਚ ਪੈਨਲ ਸਾਹਮਣੇ ਪੇਸ਼ ਹੋਣ ਵਿੱਚ ਅਸਮਰੱਥਾ ਜ਼ਾਹਰ ਕੀਤੀ ਸੀ। ਖਰਾਬ ਸਿਹਤ ਅਤੇ ਆਪਣੀ ਉਮਰ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਐੱਸਆਈਟੀ ਨੂੰ ਆਪਣੇ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ’ਤੇ ਆਉਣ ਲਈ ਕਿਹਾ ਸੀ।
ਧਰਮਸੋਤ ਦੀਆਂ ਮੁਸ਼ਕਿਲਾਂ ਵਧੀਆਂ, ਇਸ ਪਿੰਡ ਵਲੋਂ ਬਾਈਕਾਟ ਦਾ ਐਲਾਨ January 11, 2022January 11, 2022 ELECTIONS News-Punjab
ਕਰਨਾਟਕ ਵਿਖੇ ਹੋਈ 22ਵੇਂ ਰੈਗੂਲੇਟਰ ਐਂਡ ਪਾਲਿਸੀ ਮੇਕਰਸ ਰੀਟਰੀਟ 2022 ਵਿੱਚ ਨਾਭਾ ਪਾਵਰ ਨੇ ਮੁੜ ਜਿੱਤਿਆ April 11, 2022April 11, 2022 News news patiala News-Punjab
Helpline Number Released in Patiala to Deal with Snakes July 14, 2023July 14, 2023 Patiala-News-Today News news patiala News-Punjab