ਕੰਧ ਡਿੱਗਣ ਕਾਰਨ ਪਟਿਆਲਾ ਜ਼ਿਲ੍ਹੇ ‘ਚ 4 ਦੀ ਮੌਤ 😥 4#killed as wall collapses due to heavy storm in #Patiala 😥🔴👇

 ਪਟਿਆਲਾ ਜ਼ਿਲੇ ਦੇ ਹਲਕਾ ਘਨੌਰ ਦੇ ਪਿੰਡ ਸੈਦਖੇੜੀ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ।

IMG 20210611 124153 -

 ਪਟਿਆਲਾ ਦੇ ਘਨੌਰ ਵਿਖ਼ੇ ਇਕ ਕੰਧ ਡਿੱਗ ਜਾਣ ਕਾਰਨ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਪ੍ਰਵਾਸੀ ਮਜ਼ਦੂਰਾਂ ਦਾ ਇਹ ਪਰਿਵਾਰ ਇਕ ਝੌਂਪੜੀ ਵਿਚ ਰਹਿ ਰਿਹਾ ਸੀ ਜਿਸ ਉੱਤੇ ਨਾਲ ਲੱਗਦੀ ਇਮਾਰਤ ਦੀ ਕੰਧ ਡਿੱਗ ਪਈ। ਮਰਣ ਵਾਲਿਆਂ ਵਿਚ 7 ਸਾਲ ਅਤੇ 11 ਸਾਲ ਦੀਆਂ ਦੋ ਬੱਚੀਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਇਕ 26 ਸਾਲਾ ਨੌਜਵਾਨ ਅਤੇ ਇਕ 60 ਸਾਲਾ ਔਰਤ ਦੀ ਵੀ ਮੌਤ ਹੋਈ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਆਏ ਤੂਫਾਨ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਭਾਰੀ ਨੁਕਸਾਨ ਕੀਤਾ ਹੈ। ਤੂਫਾਨ ਨਾਲ ਪਟਿਆਲਾ ਜ਼ਿਲ੍ਹੇ ਦੇ ਥਾਵਾਂ ’ਤੇ ਬਿਜਲੀ ਗੁੱਲ ਹੋ ਗਈ ਤੇ ਕਈ ਥਾਵਾਂ ਤੇ ਬਿਜਲੀ ਦੇ ਟਰਾਂਸਫਾਰਮਰ ਖੰਬੇ ਅਤੇ ਵੱਡੇ-ਵੱਡੇ ਦਰਖੱਤ ਟੁੱਟ ਗਏ ਹਨ। ਬਿਜਲੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

Leave a Reply

Your email address will not be published. Required fields are marked *