ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ : News Patiala, Punjab Board PSEB Class 12 exams cancelled

 ਪੰਜਾਬ ਵਿੱਚ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ

 ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਇਹ ਐਲਾਨ ਕੀਤਾ। ਸ੍ਰੀ ਸਿੰਗਲਾ ਨੇ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਜਾਂਦੀਆਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੀਬੀਐੱਸਈ ਵੱਲੋਂ ਅਪਣਾਏ ਗਏ ਫਾਰਮੂਲੇ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੀ ਕ੍ਰਮਵਾਰ 10ਵੀਂ, 11ਵੀਂ ਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਆਧਾਰ ’ਤੇ 30:30:40 ਦੇ ਅਨੁਪਾਤ ਮੁਤਾਬਕ ਬਾਰ੍ਹਵੀਂ ਜਮਾਤ ਦਾ ਨਤੀਜਾ ਤਿਆਰ ਕਰੇਗਾ।
ਸਿੱਖਿਆ ਮੰਤਰੀ ਨੇ ਕਿਹਾ ਕਿ 10ਵੀਂ, 11ਵੀਂ ਤੇ 12ਵੀਂ ਜਮਾਤ ਦੇ ਅੰਕ ਪੋਰਟਲ ’ਤੇ ਅਪਲੋਡ ਕਰਨ ਲਈ ਸਕੂਲ ਮੁਖੀ ਜ਼ਿੰਮੇਵਾਰ ਹੋਣਗੇ ਅਤੇ ਨਤੀਜੇ 31 ਜੁਲਾਈ ਨੂੰ ਜਾਂ ਇਸ ਤੋਂ ਪਹਿਲਾਂ ਐਲਾਨੇ ਜਾਣ ਦੀ ਆਸ ਹੈ। ਜਿਹੜੇ ਵਿਦਿਆਰਥੀ ਉਕਤ ਫਾਰਮੂਲੇ ਅਨੁਸਾਰ ਤਿਆਰ ਕੀਤੇ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹੋਣਗੇ, ਉਨ੍ਹਾਂ ਦੀ ਪ੍ਰੀਖਿਆ ਉਦੋਂ ਲਈ ਜਾਵੇਗੀ ਜਦੋਂ ਹਾਲਾਤ ਸੁਖਾਵੇਂ ਹੋ ਜਾਣਗੇ।

Leave a Reply

Your email address will not be published. Required fields are marked *