HATINDER
23, ਅਕਤੂਬਰ, 2021:
ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅੱਜ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਤੇ
ਪੰਜਾਬ ਚ ਭਾਰੀ ਬਾਰਿਸ਼ ਹੋਣ ਦਾ ਅੰਦਾਜ਼ਾ ਲਾਇਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ
ਹੈ ਕਿ ਇਨ੍ਹਾਂ ਇਲਾਕਿਆਂ ‘ਚ ਗਰਜ਼ ਦੇ ਨਾਲ ਭਾਰੀ ਬਾਰਸ਼ ਤੇ ਤੇਜ਼ ਹਵਾਵਾਂ ਚੱਲ
ਸਕਦੀਆਂ ਹਨ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਦਿੱਲੀ ‘ਚ ਵੀ ਹਲਕੀ ਬਾਰਿਸ਼ ਹੋਣ ਦੀ
ਸੰਭਾਵਨਾ ਜਤਾਈ ਹੈ।
ਦਿੱਲੀ ਤੇ ਰਾਜਸਥਾਨ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ
ਆਈਐਮਡੀ ਦੀ ਭਵਿੱਖਬਾਣੀ ਦੇ ਮੁਤਾਬਕ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ‘ਚ ਸ਼ਨੀਵਾਰ
ਹਲਕੀ ਤੋਂ ਮਾਧਿਅਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ
ਪੂਰਬ-ਉੱਤਰ ਭਾਰਤ ਦੇ ਹਿੱਸਿਆਂ ‘ਚ ਦੱਖਣ-ਪੱਛਮੀ ਮਾਨਸੂਨ ਲਈ ਹਾਲਾਤ ਅਨੁਕੂਲ ਹੁੰਦੇ
ਜਾ ਰਹੇ ਹਨ। ਮੌਸਮ ਵਿਭਾਗ ਦੇ ਮੁਤਾਬਕ 26 ਅਕਤੂਬਰ ਤੋਂ ਭਾਰਤ ਦੇ ਦੱਖਣ ਪੂਰਬੀ ਹਿੱਸੇ
‘ਚ ਪੂਰਬ ਉੱਤਰ ਮਾਨਸੂਨ ਦੇ ਆਉਣ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।
ਜੰਮੂ-ਕਸ਼ਮੀਰ ਤੇ ਪੰਜਾਬ ‘ਚ ਭਾਰੀ ਬਾਰਿਸ਼ ਹੋਣ ਦੇ ਆਸਾਰ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ, ਕੇਰਲ, ਨਾਗਾਲੈਂਡ,
ਮਨੀਪੁਰ, ਮਿਜੋਰਮ ਤੇ ਤ੍ਰਿਪੁਰਾ ‘ਚ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਮੌਸਮ ਵਿਭਾਗ ਨੇ
ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਿਟਸਤਾਨ ਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ
ਪੰਜਾਬ ‘ਚ ਗਰਜ ਦੇ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਲਾਇਆ ਹੈ। ਇਸ ਦੇ ਨਾਲ ਹੀ
ਬਿਜਲੀ ਡਿੱਗਣ ਦੇ ਨਾਲ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।