ਈ.ਟੀ.ਟੀ. ਅਧਿਆਪਕਾਂ ਦੀਆਂ 6635 ਅਸਾਮੀਆਂ ਵਾਸਤੇ 95 ਕੇਂਦਰਾਂ ਵਿੱਚ 19963 ਉਮੀਦਵਾਰਾਂ ਨੇ ਦਿੱਤੀ ਪ੍ਰੀਖ਼ਿਆ

 16 ਅਕਤੂਬਰ, 2021 –

ਸਿੱਖਿਆ ਮੰਤਰੀ ਸ. ਪਰਗਟ ਸਿੰਘ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਭਰਤੀ ਪ੍ਰਕਿਰਿਆਵਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਅੱਜ ਈ.ਟੀ.ਟੀ. ਅਧਿਆਪਕਾਂ ਦੀਆਂ 6635 ਅਸਾਮੀਆਂ ਲਈ ਭਰਤੀ ਪ੍ਰੀਖਿਆ ਕਰਵਾਈ ਗਈ।

AVvXsEhAmrbgX3GOZ2i4d 4bf2iVeNHa2XBB5BOwhCHWrUjLUM6Yoftfwp kgPFNktZar Bd3WfWdI6ISYJHNbfjQwP2GB2DWi41qAuREhSRuOibYYqCdAvp8jJm6uLwGoh4YcKYe aeE72ThFlckvMuSAgNXD35fbjjD mFjmAeOsQTcdWfokOOQtVyXe0IaA -

ਆਂਗਣਵਾੜੀ ਵਰਕਰਾਂ ਦੀਆਂ4481ਖਾਲੀ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ

ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਨੇ ਵਿਭਾਗ ਨੇ ਪ੍ਰੀਖਿਆ ਪ੍ਰਬੰਧਾਂ ਉਤੇ ਤਸੱਲੀ ਜ਼ਾਹਰ ਕਰਦਿਆਂ ਕਿਹਾ ਕਿ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਬਹੁਤ ਹੀ ਵਧੀਆ ਕਾਰਜ ਨੇਪਰੇ ਚੜ੍ਹਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 18,900 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਆਰੰਭੀ ਹੋਈ ਹੈ ਜੋ ਜਲਦ ਹੀ ਮੁਕੰਮਲ ਕਰ ਕੇ ਚੁਣੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਅੱਜ ਹੋਈ ਪ੍ਰੀਖਿਆ ਬਾਰੇ ਜਾਣਕਾਰੀ ਦਿੰਦਿਆਂ ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਅਤੇ ਭਰਤੀ ਬੋਰਡ ਦੇ ਅਧਿਕਾਰੀ ਡਾ. ਜਰਨੈਲ ਸਿੰਘ ਕਾਲੇਕੇ ਨੇ ਦੱਸਿਆ ਕਿ ਪੰਜਾਬ ਦੇ 7 ਜ਼ਿਲਿਆਂ ਵਿੱਚ 95 ਪ੍ਰੀਖਿਆ ਕੇਂਦਰ ਬਣਾਏ ਗਏ ਜਿਨ੍ਹਾਂ ਵਿੱਚ 22982 ਉਮੀਦਵਾਰਾਂ ਵਿੱਚੋਂ 19963 ਉਮੀਦਵਾਰਾਂ ਨੇ ਹਾਜ਼ਰ ਹੋ ਕੇ ਪ੍ਰੀਖਿਆ ਦਿੱਤੀ ਜੋ ਕਿ 86.86 ਫੀਸਦੀ ਰਹੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਨਿਗਰਾਨ ਅਮਲੇ ਨੇ ਚੁਸਤੀ ਫੁਰਤੀ ਦਿਖਾ ਕੇ 2 ਫਰਜ਼ੀ (ਇਮਪਰਸੋਨੇਸ਼ਨ) ਕੇਸ ਫੜ੍ਹੇ।

ਇੱਕ ਕੇਸ ਜਲਾਲਾਬਾਦ ਦੇ ਪ੍ਰੀਖਿਆ ਕੇਂਦਰ ਅਤੇ ਇੱਕ ਕੇਸ ਅਬੋਹਰ ਦੇ ਪ੍ਰੀਖਿਆ ਕੇਂਦਰ ਵਿੱਚ ਸਾਹਮਣੇ ਆਇਆ ਜਿੱਥੇ ਉਮੀਦਵਾਰ ਦੀ ਥਾਂ ਹੋਰ ਦੂਜਾ ਵਿਅਕਤੀ ਪ੍ਰੀਖਿਆ ਦਿੰਦਾ ਫੜਿਆ ਗਿਆ। ਇਨ੍ਹਾਂ ਦੋਵੇਂ ਕੇਸਾਂ ਵਿੱਚ ਅਗਲੇਰੀ ਕਾਰਵਾਈ ਕਰ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜਿਹੜੇ ਉਮੀਦਵਾਰ ਇਮਪਰਸੋਨੇਸ਼ਨ ਦੇ ਕੇਸਾਂ ਵਿੱਚ ਸ਼ਾਮਲ ਪਾਏ ਗਏ ਹਨ ਉਨ੍ਹਾਂ ਨੂੰ ਬਲੈਕ ਲਿਸਟ ਕਰ ਦਿੱਤਾ ਜਾਵੇਗਾ ਅਤੇ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਵੀ ਵਿਭਾਗ ਵੱਲੋਂ ਕੀਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੀ ਭਰਤੀ ਦੇ ਇਮਤਿਹਾਨਾਂ ਵਿੱਚ ਨਕਲ ਜਾਂ ਇਮਪਰਸੋਨੇਸ਼ਨ ਦੇ ਕੇਸਾਂ ਵਿੱਚ ਸਖ਼ਤੀ ਵਰਤੀ ਜਾਵੇਗੀ।

Leave a Reply

Your email address will not be published. Required fields are marked *