ਬਰਨਾਲਾ: 2011 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਕੁਮਾਰ ਸੌਰਭ ਰਾਜ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਕੁਮਾਰ ਸੌਰਭ ਰਾਜ ਇਸ ਤੋਂ ਪਹਿਲਾਂ ਡਾਇਰੈਕਟਰ, ਤਕਨੀਕੀ ਸਿੱੱਖਿਆ ਅਤੇ ਉਦਯੋਗਿਕ ਸਿਖਲਾਈ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਹ ਵੱਖ ਵੱਖ ਅਹਿਮ ਅਹੁਦਿਆਂ ’ਤੇ ਤਾਇਨਾਤ ਰਹਿ ਚੁੱਕੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਆਈਏਐਸ ਨੇ ਆਖਿਆ ਕਿ ਜ਼ਿਲਾ ਬਰਨਾਲਾ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕੀਤੇ ਜਾਣਗੇ। ਉਨਾਂ ਕਿਹਾ ਕਿ ਝੋਨੇ ਦੀ ਸੁਖਾਵੀਂ ਖਰੀਦ ਅਤੇ ਫਸਲੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ ਲਈ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਵਿਸ਼ੇਸ਼ ਰਣਨੀਤੀ ਉਲੀਕੀ ਜਾਵੇਗੀ। ਇਸ ਤੋਂ ਇਲਾਵਾ ਪਾਰਦਰਸ਼ੀ ਅਤੇ ਬਿਹਤਰੀਨ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਾਈਆਂ ਜਾਣਗੀਆਂ ਤਾਂ ਜੋ ਆਮ ਜਨਤਾ ਨੂੰ ਖੱਜਲ-ਖੁਆਰ ਨਾ ਹੋਣਾ ਪਵੇ। ਉੁਨਾਂ ਕਿਹਾ ਕਿ ਇਨਾਂ ਸਾਰੇ ਹੰਭਲਿਆਂ ਲਈ ਸਾਰੀਆਂ ਧਿਰਾਂ ਅਤੇ ਜ਼ਿਲੇ ਦੇ ਹਰ ਨਾਗਰਿਕ ਦੇ ਸਹਿਯੋਗ ਦੀ ਜ਼ਰੂਰਤ ਹੈ ਤਾਂ ਜੋ ਬਰਨਾਲਾ ਜ਼ਿਲੇ ਨੂੰ ਹੋਰ ਅੱਗੇ ਲਿਆਂਦਾ ਜਾ ਸਕੇ।