ਪਟਿਆਲਾ, 18 ਅਕਤੂਬਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵਿਚ ਦਾਖਲਾ ਲੈਣ ਦੀ ਪਹਿਲਾਂ ਰੱਖੀ ਗਈ ਅੰਤਿਮ ਮਿਤੀ (14 ਅਕਤੂਬਰ) ਵਿਚ ਵਾਧਾ ਕਰਦਿਆਂ 30 ਅਕਤੂਬਰ ਕਰ ਦਿੱਤੀ ਹੈ। ਵਿਭਾਗ ਦੇ ਮੁਖੀ ਡਾ. ਸਤਿਨਾਮ ਸਿੰਘ ਸੰਧੂ ਨੇ ਦੱਸਿਆ ਕਿ ਵਿਭਾਗ ਵਿਚ ਵਿਦਿਆਰਥੀਆਂ ਵੱਲੋਂ ਦਾਖਲਿਆਂ ਦੀ ਅੰਤਿਮ ਮਿਤੀ ਵਿਚ ਵਾਧਾ ਕਰਨ ਦੀ ਲਗਾਤਾਰ ਮੰਗ ਹੋ ਰਹੀ ਸੀ ਜਿਸ ਦੇ ਚੱਲਦਿਆਂ ਹੁਣ ਕਰੀਬ ਦੋ ਹਫ਼ਤਿਆਂ ਦਾ ਸਮਾਂ ਹੋਰ ਵਧਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਸਟੈਂਸ ਐਜੂਕੇਸ਼ਨ ਵਿਭਾਗ ਵਿੱਚ ਵਿਦਿਆਰਥੀ ਯੂਨੀਵਰਸਿਟੀ ਨਿਯਮਾਂ ਅਧੀਨ ਦਾਖਲਾ ਲੈ ਸਕਣਗੇ।
Thursday, July 31, 2025
Live Today Latest Breaking
News PatialaLive Today Latest Breaking
News Patiala