ਫ਼ੂਡ ਸੇਫਟੀ ਵੱਲੋਂ ਤਿਓਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੇ ਸੈਂਪਲ ਭਰੇ : Patiala News Today

  •  ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਖਾਦ ਪਦਾਰਥਾਂ ਦੇ ਭਰੇ ਸੈਂਪਲ
  • ਥਾਣਾ ਜੁਲਕਾਂ ਤੋਂ ਪ੍ਰਾਪਤ ਹੋਈ ਸ਼ਿਕਾਇਤ ‘ਤੇ ਸਿਹਤ ਵਿਭਾਗ ਨੇ ਕੀਤੀ ਕਾਰਵਾਈ
  • ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਕਸ਼ਿਆਂ ਨਹੀਂ ਜਾਵੇਗਾ : ਡਿਪਟੀ ਕਮਿਸ਼ਨਰ

AVvXsEiileeFQwhZQy8uB7VH3O0lHJnCsov4Q6OO7d12mLB1Qv359EHBipMOArxWcVWQjTVIoPS6olInCNBwqiVLcuW0Jwnoj9vq2s dHtdlGBT7d0N0BBj2ZMNg6VMN4G1820uxoggUMd4a5zzEWYcFMU02amY 9wSbrQy06Td8 46E05ztHp92ZsyweOOswQ=s320 -

ਪੜੋ17 ਤੋ 19 ਅਕਤੂਬਰ ਤੱਕ ਪੰਜਾਬ ਵਿੱਚ ਇਹਨਾ ਥਾਵਾ ਤੇ ਮੀਹ ਪਵੇਗਾ

ਪਟਿਆਲਾ, 16 ਅਕਤੂਬਰ:
ਤਿਉਹਾਰਾਂ ਮੌਕੇ ਲੋਕਾਂ ਨੂੰ ਖਾਣ ਪੀਣ ਦੀਆਂ ਸਾਫ਼-ਸੁਥਰੀਆਂ ਤੇ ਮਿਆਰੀ ਵਸਤੂਆਂ ਪ੍ਰਦਾਨ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ‘ਤੇ ਅਰੰਭ ਕੀਤੀ ਵਿਸ਼ੇਸ਼ ਮੁਹਿੰਮ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਰਵਾਈ ਕਰਦਿਆ ਅੱਜ ਦੇਰ ਸ਼ਾਮ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਥਾਣਾ ਜੁਲਕਾਂ ਦੇ ਐਸ ਐਚ ਓ ਤੋਂ ਮਿਲੀ ਸੂਚਨਾ ‘ਤੇ ਕਾਰਵਾਈ ਕਰਦਿਆ ਦੋ ਵਾਹਨਾਂ ‘ਚ ਆ ਰਹੇ ਮਿਲਕ ਕੇਕ ਦੇ ਸੈਂਪਲ ਭਰੇ ਗਏ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਸ਼ੈਲੀ ਜੇਤਲੀ ਦੀ ਅਗਵਾਈ ਹੇਠ ਇਸ ਛਾਪਾਮਾਰ ਟੀਮ ‘ਚ ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਗਗਨਦੀਪ ਕੌਰ ਅਤੇ ਪੁਨੀਤ ਸ਼ਰਮਾ ਵੀ ਸ਼ਾਮਲ ਸਨ। ਇਸ ਟੀਮ ਨੇ ਬਲੇਰੋ ਤੇ ਈਕੋ ਕਾਰ ‘ਚ ਆ ਰਹੇ 4.8 ਕੁਇੰਟਲ ਮਿਲਕ ਕੇਕ ਦੇ 2 ਸੈਂਪਲ ਭਰੇ, ਜਿਨ੍ਹਾਂ ਨੂੰ ਖਰੜ ਫੂਡ ਲੈਬਾਰਟਰੀ ਵਿਖੇ ਅਗਲੇਰੀ ਜਾਂਚ ਲਈ ਭੇਜਿਆ ਗਿਆ ਹੈ। ਡਾ. ਸ਼ੈਲੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸ਼ੰਭੂ ਪੁਲਿਸ ਸਟੇਸ਼ਨ ਵਲੋਂ ਰੋਕੇ ਗਏ ਟੈਂਪੂ, ਜਿਸ ਵਿੱਚ 16 ਕੁਇੰਟਲ ਪੇਠਾ ਲਿਆਂਦਾ ਜਾ ਰਿਹਾ ਸੀ, ਦੇ ਨਮੂਨੇ ਲਏ ਗਏ ਸਨ, ਜੋ ਕਿ ਲੈਬਾਰਟਰੀ ਜਾਂਚ ਚੋਂ ਠੀਕ ਪਾਏ ਜਾਣ ਬਾਅਦ ਹੀ ਛੱਡਿਆ ਗਿਆ ਸੀ।

ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਪੰਜਾਬ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਯਤਨ ਜਾਰੀ ਹਨ।
ਇਸ ਸਬੰਧੀ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਪਟਿਆਲਾ ਵਾਸੀਆਂ ਨੂੰ ਤਿਉਹਾਰਾਂ ਦੇ ਸੀਜਨ ‘ਚ ਖਾਣ ਪੀਣ ਦੀਆਂ ਮਿਆਰੀ ਵਸਤੂਆਂ ਮੁਹੱਈਆਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਨਾਲ ਮਿਲਕੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ।

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਖਾਣ ਪੀਣ ਵਾਲੇ ਪਦਾਰਥਾਂ ਨਾਲ ਸਬੰਧਤ ਦੁਕਾਨਦਾਰਾਂ ਅਤੇ ਮਿਠਾਈ ਬਣਾਉਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਦੇ ਮੌਸਮ ਦੌਰਾਨ ਲੋਕਾਂ ਦੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨੇ ਕਰਨ।
**************

Leave a Reply

Your email address will not be published. Required fields are marked *