ਰੋਜਗਾਰ ਸਬੰਧੀ ਸੂਚਨਾ ਪਟਿਆਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋ ਪਲੇਸਮੈਂਟ ਕੈਂਪ Patiala News

 

AVvXsEglg3QRvfsHbIaPMiywig xsro6T OJ t6G cl9Jh3e5dAPiwZr9ZQhEZT4vqD3NdfPZKJFt4FBDw8uPqpRRPH9VPmKL3 TfEEbF9VrnUQtiCzK DZ5kc9SYWbpsBixodYtvqPXV bFCz4thVqhw5XLJ8s 1w 0GZvMNYZcc3Af7LDBJ6zW2ImlCj HQ=s320 -

ਪਟਿਆਲਾ, 25 ਅਕਤੂਬਰ,2021 – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 26 ਅਕਤੂਬਰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ‘ਚ ਐਕਸਿਸ ਬੈਂਕ ਤੇ ਓਲਾ ਕੈਬਜ਼ ਵੱਲੋਂ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਬਿਊਰੋ ਵਿਖੇ ਲੱਗਣ ਵਾਲੇ ਪਲੇਸਮੈਂਟ ਕੈਂਪ ‘ਚ ਰਿਲੇਸ਼ਨਸ਼ਿਪ ਅਫ਼ਸਰ, ਮਾਰਕੀਟਿੰਗ ਐਗਜ਼ੀਕਿਊਟਿਵ, ਟੈਲੀ ਕਾਲਰ ਤੇ ਬਾਈਕ ਰਾਈਡਰ (ਕੇਵਲ ਲੜਕਿਆਂ ਲਈ) ਦੀ ਚੋਣ ਕੀਤੀ ਜਾਵੇਗੀ।


ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ 18 ਤੋਂ 35 ਸਾਲ ਦੇ ਦਸਵੀਂ, ਬਾਰਵੀਂ ਤੇ ਗਰੈਜੂਏਟ ਪਾਸ ਨੌਜਵਾਨ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ 26 ਅਕਤੂਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਲਾਕ ਡੀ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਰਿਜ਼ਿਊਮ, ਆਧਾਰ ਕਾਰਡ, ਵਿਦਿਅਕ ਸਰਟੀਫਿਕੇਟ ਅਤੇ ਤਜਰਬਾ ਸਰਟੀਫਿਕੇਟ ਆਦਿ ਨਾਲ ਲੈ ਕੇ ਇੰਟਰਵਿਊ ਦੇਣ ਆ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *