ਸੇਵਾ ਕੇਂਦਰ ਵਿਚ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ : News Jalandher

 ਜਲੰਧਰ, 19 ਅਕਤੂਬਰ 2021 –
              ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ’ਚ ਸੱਭਿਆਚਾਰ ਅਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫ਼ਾਸਟ ਹੋਮਸਟੇਅ ਸਕੀਮ ਹੁਣ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਉਪਲੱਬਧ ਹੋਣਗੀਆਂ।

Big Braking—-ਸੁਖਪਾਲ ਖਹਿਰਾ ਦਾ ਅਸਤੀਫਾ ਵਿਧਾਨ ਸਭਾ ਦੇ ਸਪੀਕਰ ਵਲੋਂ ਮਨਜ਼ੂਰ

AVvXsEjq0lZ Jj3YiMQyZq pTw dpCy1FXKVxrM6hppzngIsWHk6RFkqWAg9O38ArkrD19rfZ OIfwQzMCFFqj4Gm9kA 5lYSjr6kEYHoQxi8v0MNlBxcffaBYN7JRnj4HrRmQ0598mRjC11xL0CKGQTO8ztFrc1lYByvfYrdtN -

ਉਨਾਂ ਕਿਹਾ ਕਿ ਫਾਰਮ ਟੂਰਿਜ਼ਮ ਸਕੀਮ ਅਤੇ ਬੈਡ ਐਂਡ ਬਰੇਕਫ਼ਾਸਟ ਹੋਮਸਟੇਅ ਸਕੀਮ ਲਈ ਸੇਵਾ ਫ਼ੀਸ 50 ਰੁਪਏ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੇਵਾਵਾਂ ਦੇ ਗੋਲਡ ਕੈਟਗਰੀ ਲਈ ਸਰਕਾਰੀ ਫ਼ੀਸ 5 ਹਜ਼ਾਰ ਰੁਪਏ ਤੇ ਸਿਲਵਰ ਕੈਟਾਗਰੀ ਲਈ ਸਰਕਾਰੀ ਫ਼ੀਸ 3 ਹਜ਼ਾਰ ਰੁਪਏ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਨੈਕਰਤਾ ਖੁਦ ਵੀ ਘਰ ਬੈਠ ਕੇ ਆਨਲਾਈਨ https://eservices.punjab.gov.in ’ਤੇ ਇਨਾਂ ਸੇਵਾਵਾਂ ਲਈ ਅਪਲਾਈ ਕਰ ਸਕਦਾ ਹੈ ਜਾਂ ਲੋੜੀਂਦੇ ਦਸਤਾਵੇਜ਼ ਸਮੇਤ ਜ਼ਿਲੇ ਦੇ ਸੇਵਾ ਕੇਂਦਰਾਂ ਵਿਚ ਵੀ ਜਾ ਕੇ ਅਪਲਾਈ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਬਿਨੈਕਰਤਾ ਨੂੰ ਕਿਸੇ ਵੀ ਦਫ਼ਤਰ ਵਿਚ ਕੋਈ ਵੀ ਦਸਤਵੇਜ਼ ਜਮ੍ਹਾ ਕਰਾਉਣ ਦੀ ਲੋੜ ਨਹੀਂ ਹੈ।

Leave a Reply

Your email address will not be published. Required fields are marked *