ਪਟਿਆਲਾ 5 ਅਕਤੂਬਰ 2021
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਮੁਹਿਮ ਤਹਿਤ ਕੈਂਪਾਂ ਵਿੱਚ 20 ਹਜ਼ਾਰ 4 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 35 ਹਜ਼ਾਰ 351 ਹੋ ਗਈ ਹੈ।
ਜਿਲ੍ਹੇ ਵਿਚ ਚਲਾਈ ਗਈ ਇਸ ਕੋਵਿਡ ਮੈਗਾਡਰਾਈਵ ਮੁਹਿਮ ਦੋਰਾਨ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਵਲੋਂ ਵੱਖ ਵੱਖ ਥਾਂਵਾ ਦੇ ਲੱਗੇ ਕੈਂਪਾ ਦਾ ਨਿਰੀਖਣ ਵੀ ਕੀਤਾ ਗਿਆ ।
ਸਿਵਲ ਸਰਜਨ ਡਾ. ਸੋਢੀ ਨੇ ਕਿਹਾ ਕੱਲ ਮਿਤੀ 6 ਅਕਤੂਬਰ ਦਿਨ ਬੁਧਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਮਿਲਟਰੀ ਹਸਪਤਾਲ, ਸਰਕਾਰੀ ਕਾਲਜ਼ ਆਫ ਫਿਜ਼ੀਕਲ ਐਜੂਕੇਸ਼ਨ, ਸਰਕਾਰੀ ਕਾਲਜ਼ ਆਫ ਵੂਮੈਨ, ਮੋਦੀ ਖਾਨਾ ਸਾਹਮਣੇ ਗੁਰਦੁਆਰਾ ਮੋਤੀਬਾਗ ਸਾਹਿਬ, ਵੀਰ ਹਕੀਕਤ ਰਾਏ ਕੈਂਪ, ਐਮ.ਸੀ.ਆਫਿਸ ਨਿਊ ਅਨਾਜ਼ ਮੰਡੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਅਤੇ ਮੋਬਾਈਲ ਟੀਮ, ਪਾਤੜਾਂ ਦੇ ਦੁਰਗਾ ਦੱਲ ਹਸਪਤਾਲ, ਘਨੌਰ ਦੇ ਸਰਕਾਰੀ ਸਕੂਲ, ਰਾਜਪੁਰਾ ਪਟੇਲ ਕਾਲਜ਼, ਸਮਾਣਾ ਦੇ ਗੋਪਾਲ ਭਵਨ ਅਤੇ ਸਿਵਲ ਹਸਪਤਾਲ ਤੋ ਇਲਾਵਾ ਬਲਾਕ ਕੌਲੀ, ਦੁਧਨਸਾਧਾਂ, ਹਰਪਾਲਪੁਰ, ਭਾਦਸੋਂ, ਸ਼ਤਰਾਣਾ ਅਤੇ ਕਾਲੋਮਾਜਰਾ ਦੇ 80 ਦੇ ਕਰੀਬ ਪਿੰਡਾਂ ਵਿੱਚ ਵੀ ਕੋਵਿਡ ਵੈਕਸੀਨੇਸ਼ਨ ਲਈ ਕੈਂਪ ਲਗਾਏ ਜਾਣਗੇ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।
ਅੱਜ ਜਿਲੇ ਵਿੱਚ ਪ੍ਰਾਪਤ 2048 ਕੋਵਿਡ ਰਿਪੋਰਟਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਵਿਚੋ 1 ਕੇਸ ਪਾਜ਼ਟਿਵ ਪਾਇਆ ਗਿਆ ਹੈ ਜੋ ਕਿ ਰਾਜਪੁਰਾ ਨਾਲ ਸਬੰਧਤ ਹੈ। ਜਿਸ ਕਾਰਣ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48892 ਹੀ ਹੈ। ਮਿਸ਼ਨ ਫਹਿਤ ਤਹਿਤ ਕਿਸੇ ਵੀ ਮਰੀਜ਼ ਦੇ ਠੀਕ ਨਾ ਹੋਣ ਕਾਰਨ ਠੀਕ ਹੋਣ ਵਾਲੇ ਮਰੀਜ਼ਾ ਦੀ ਗਿਣਤੀ 47521 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਹੀਂ ਹੋਈ।
ਜਿਲ੍ਹਾ ਐਪਡੀਮੋਲੋਜਿਸਟ ਅਫਸਰ ਡਾ. ਸੁਮੀਤ ਸਿੰਘ ਨੇ ਦੱਸਿਆਂ ਕਿ ਸਕੂਲਾ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਕੀਤੀ ਜਾ ਰਹੀ ਕੋਵਿਡ ਸੈਂਪਲਿੰਗ ਦੀ ਪ੍ਰਿਕ੍ਰਿਆਂ ਤਹਿਤ ਹੁਣ ਤੱਕ ਜਿਲ੍ਹੇ ਵਿਚ 27300 ਦੇ ਕਰੀਬ ਕੋਵਿਡ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋ 15 ਪਾਜੇਟਿਵ ਕੇਸ ਪਾਏ ਸਨ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1834 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,63,931 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48892 ਕੋਵਿਡ ਪੋਜਟਿਵ, 9,13,669 ਨੈਗੇਟਿਵ ਅਤੇ ਲਗਭਗ 1370 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ