Gurpreet Singh Thind PCS take over as Additional Deputy Commissioner Patiala

AVvXsEiWlKF6R2qCybg5XIFuc92if2bnpD680hYmLPH8SOaWsTC8WmaQdx8zejDbY M3uiavT0kfXnb1thxs tGpcR01QzetmbbeEz nO5swGnulwp4do98X3wqb1wtYs8 ILyeuS32knR ChNLjcYVFppn1GbCF 99 lTixwjQ3fA6NcwBqLu -

ਇਹ ਵੀ ਪੜੋ — ਪਟਿਆਲਾ ਬੱਸ ਸਟੈਂਡ ਟਾਈਮ ਟੇਬਲ PRTC ਪੀ ਆਰ ਟੀ ਸੀ

 ਪਟਿਆਲਾ, 27 ਅਕਤੂਬਰ,2021 – 
                    ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਬਤੌਰ ਅਡੀਸਨਲ ਡਿਪਟੀ ਕਮਿਸ਼ਨਰ (ਜ) ਵਜੋਂ ਤਾਇਨਾਤ ਕੀਤੇ ਗਏ 2004 ਬੈਚ ਦੇ ਪੀ.ਸੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਥਿੰਦ ਨੇ  ਅਹੁਦਾ ਸੰਭਾਲ ਲਿਆ ਹੈ।


ਆਪਣਾ ਅਹੁਦਾ ਸੰਭਾਲਣ ਮੌਕੇ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਪਟਿਆਲਾ ਦੇ ਡਿਪਟੀ ਕਮਿਸ਼ਨਰ  ਸੰਦੀਪ ਹੰਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਲਈ ਯਤਨ ਕਰਨਗੇ।


ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ‘ਤੇ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਗੁਰਪ੍ਰੀਤ ਸਿੰਘ ਥਿੰਦ, ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ‘ਚ ਸੰਯੁਕਤ ਡਾਇਰੈਕਟਰ (ਪ੍ਰਸ਼ਾਸਕੀ) ਵਜੋਂ ਤਾਇਨਾਤ ਸਨ। ਇਸ ਤੋਂ ਬਿਨ੍ਹਾਂ ਉਹ ਪੰਜਾਬ ਸਰਕਾਰ ਵਿੱਚ ਹੋਰ ਵੀ ਬਹੁਤ ਸਾਰੇ ਅਹਿਮ ਪ੍ਰਸ਼ਾਸਕੀ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਸਨ।

Leave a Reply

Your email address will not be published. Required fields are marked *