ਇਸ ਸ਼ਰਧਾਂਜਲੀ ਸਮਾਰੋਹ ‘ਚ ਇੰਸਪੈਕਟਰ ਜਨਰਲ ਜੇਲਾਂ ਪੰਜਾਬ ਆਰਕੇ ਅਰੋੜਾ ਅਤੇ ਡੀਆਈਜੀ ਜੇਲ੍ਹਾਂ ਹੈਡਕੁਆਟਰ ਤੇ ਸਰਕਲ ਪਟਿਆਲਾ ਸੁਰਿੰਦਰ ਸਿੰਘ ਸੈਣੀ ਨੇ ਵੀ ਸ਼ਮੂਲੀਅਤ ਕੀਤੀ
ਪਟਿਆਲਾ : ਪੰਜਾਬ ਦੇ ਏਡੀਜੀਪੀ (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਪੰਜਾਬ ‘ਚ ਦਹਿਸ਼ਤਗਰਦੀ ਦੇ ਦੌਰ ਸਮੇਂ ਪੰਜਾਬ ਦੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਆਪਣੀ ਡਿਊਟੀ ਨਿਭਾਉਂਦੇ ਸ਼ਹੀਦੀਆਂ ਪ੍ਰਰਾਪਤ ਕੀਤੀਆਂ ਸਨ। ਸਿਨਹਾ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਫੁੱਲ ਅਰਪਿਤ ਕਰਨ ਲਈ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਮੌਕੇ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਸ਼ਰਧਾਂਜਲੀ ਸਮਾਰੋਹ ‘ਚ ਇੰਸਪੈਕਟਰ ਜਨਰਲ ਜੇਲਾਂ ਪੰਜਾਬ ਆਰਕੇ ਅਰੋੜਾ ਅਤੇ ਡੀਆਈਜੀ ਜੇਲ੍ਹਾਂ ਹੈਡਕੁਆਟਰ ਤੇ ਸਰਕਲ ਪਟਿਆਲਾ ਸੁਰਿੰਦਰ ਸਿੰਘ ਸੈਣੀ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜੋ– 4 IAS Officers transferred in Punjab
ਪ੍ਰਵੀਨ ਕੁਮਾਰ ਸਿਨਹਾ ਨੇ ਕਿਹਾ ਕਿ ਦੇਸ਼ ਤੇ ਆਪਣੇ ਸੂਬੇ ਦੀ ਰੱਖਿਆ ਲਈ ਕੁਰਬਾਨੀ ਤੋਂ ਵੱਡਾ ਕੋਈ ਬਲੀਦਾਨ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਤੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦਾ ਜਿੰਨਾ ਵੀ ਮਾਣ ਸਨਮਾਨ ਕੀਤਾ ਜਾਵੇ, ਉਹ ਥੋੜਾ ਹੈ। ਸਿਨਹਾ ਨੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਹੀਦਾਂ ਤੋਂ ਪੇ੍ਰਰਣਾ ਲੈਣ ਅਤੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦਾ ਸੱਦਾ ਦਿੱਤਾ। ਏਡੀਜੀਪੀ (ਜੇਲ੍ਹਾਂ) ਪ੍ਰਵੀਨ ਕੁਮਾਰ ਸਿਨਹਾ ਨੇ ਸ਼ਹੀਦੀ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨਾਲ ਵਿਚਾਰ ਮੁਲਾਕਾਤ ਕਰਕੇ ਉ੍ਹਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਤੇ ਇਨਾਂ ਦਾ ਨਿਪਟਾਰਾ ਕਰਨ ਦਾ ਵਿਸ਼ਵਾਸ ਦਿਵਾਇਆ।