Sandeep Hans Dc Patiala Appeal to all Beneficiary Patiala News Today

  • Sandeep Hans Dc Patiala ਵੱਲੋਂ ਘਰੇਲੂ ਖਪਤਕਾਰਾਂ ਨੂੰ 2 ਕਿਲੋਵਾਟ ਤੱਕ ਮਨਜ਼ੂਰਸ਼ੁਦਾ ਬਿਜਲੀ ਲੋਡ ਦੇ ਬਕਾਇਆ ਬਿਲ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ 
  • ਪਟਿਆਲਾ ਜ਼ਿਲ੍ਹੇ ਅੰਦਰ ਪੰਜਾਬ ਰਾਜ ਬਿਜਲੀ ਨਿਗਮ ਦੀਆਂ 38 ਸਬ ਡਵੀਜਨਾਂ ਵਿਖੇ ਲੱਗ ਰਹੇ ਹਨ ਬਿਜਲੀ ਬਿਲ ਮੁਆਫ਼ੀ ਕੈਂਪ-Sandeep Hans Dc Patiala

AVvXsEiSm W917IWY1PjSyT bfv0wu0pgub2JqL 0zxtmeNP9Cf9arM8g5F18hppHPRX6zXxMk76lEp tPSLj0B0ZKyGss8yYiFlvTI5OXI6 EMRRZf6YN8oZlstEt8Hxgh ns0Ap PZ2t6rsmgNLK4dNJrvTT8iMJfZEFfi70wxg7tMDjGV78 meb2O3A g=s320 -
 

Also Read — SSSB Punjab Click Here to apply online

ਪਟਿਆਲਾ, 23 ਅਕਤੂਬਰ:
 ਪਟਿਆਲਾ ਦੇ ਡਿਪਟੀ ਕਮਿਸ਼ਨਰ Shri.Sandeep Hans  ਨੇ ਦੋ ਕਿਲੋਵਾਟ ਤੱਕ ਦੇ ਮਨਜ਼ੂਰਸ਼ੁਦਾ ਬਿਜਲੀ ਲੋਡ ਵਾਲੇ ਘਰੇਲੂ ਖਪਤਕਾਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਬਕਾਇਆ ਬਿਲ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ 2 ਕਿਲੋਵਾਟ ਤੱਕ ਦੇ ਮਨਜੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰਾਂ ਦੇ ਬਕਾਇਆ ਬਿਜਲੀ ਬਿਲਾਂ ਨੂੰ ਮੁਆਫ਼ ਕਰਨ ਅਤੇ ਬਿਲ ਨਾ ਭਰਨ ਕਰਕੇ ਕੱਟੇ ਹੋਏ ਬਿਜਲੀ ਕੁਨੈਕਸ਼ਨਾਂ ਨੂੰ ਜੋੜਨ ਦੀ ਸਕੀਮ ਦਾ ਲਾਭ ਬਹੁਤ ਹੀ ਸੁਖਾਲੇ ਢੰਗ ਨਾਲ ਲਿਆ ਜਾ ਸਕਦਾ ਹੈ।

Sandeep Hans Dc Patiala ਕਿਹਾ ਕਿ ਇਸ ਸਕੀਮ ਦਾ ਲਾਭ ਹੇਠਲੇ ਪੱਧਰ ‘ਤੇ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵੱਲੋਂ ਪਟਿਆਲਾ ਜ਼ਿਲ੍ਹੇ ਅੰਦਰ ਆਪਣੀਆਂ 38 ਸਬ-ਡਵੀਜਨਾਂ ਵਿਖੇ ਬਿਜਲੀ ਬਿਲ ਮੁਆਫ਼ੀ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ‘ਚ ਬਿਜਲੀ ਖਪਤਕਾਰ ਆਪਣੇ ਬਿਜਲੀ ਬਿਲ ਮੁਆਫ਼ ਕਰਵਾਉਣ ਲਈ ਵੱਡੀ ਗਿਣਤੀ ‘ਚ ਪੁੱਜ ਰਹੇ ਹਨ ਪਰੰਤੂ ਜਿਹੜੇ 2 ਕਿਲੋਵਾਟ ਤੱਕ ਦੇ ਮਨਜੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰ ਅਜੇ ਇਸ ਸਕੀਮ ਦਾ ਲਾਭ ਨਹੀਂ ਲੈ ਸਕੇ, ਉਹ ਤੁਰੰਤ ਲਾਭ ਲੈਣ ਲਈ ਆਪਣੇ ਨੇੜਲੇ ਬਿਜਲੀ ਦਫ਼ਤਰ ਵਿਖੇ ਪੁੱਜਣ।

 Sandeep Hans Dc Patiala ਨੇ ਦੱਸਿਆ ਕਿ ਲਾਭਪਾਤਰੀ ਖਪਤਕਾਰ ਨੂੰ ਕੇਵਲ ਆਪਣਾ ਮੌਜੂਦਾ ਬਿਜਲੀ ਬਿਲ ਜਾਂ ਪਿਛਲਾ ਬਿਜਲੀ ਬਿਲ ਹੀ ਆਪਣੇ ਨਾਲ ਬਿਜਲੀ ਦਫ਼ਤਰ ਵਿਖੇ ਲਿਜਾਣ ਦੀ ਲੋੜ ਹੈ ਅਤੇ ਉਸਨੂੰ ਪੰਜਾਬ ਸਰਕਾਰ ਦੀ ਬਿਜਲੀ ਬਿਲ ਮੁਆਫ਼ੀ ਸਕੀਮ ਦਾ ਲਾਭ ਲੈਣ ਲਈ ਕੇਵਲ ਇੱਕ ਫਾਰਮ ਹੀ ਭਰਨਾ ਪੈਣਾਂ ਹੈ। ਇਸ ਤੋਂ ਬਾਅਦ ਉਸਦੇ ਬਕਾਇਆ ਬਿਜਲੀ ਬਿਲ ਨੂੰ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ ਅਤੇ ਉਸਦਾ ਬਕਾਇਆ ਬਿਜਲੀ ਬਿਲ ਮੁਆਫ਼ ਹੋ ਜਾਵੇਗਾ। ਇਸੇ ਦੌਰਾਨ ਪੰਜਾਬ ਰਾਜ ਬਿਜਲੀ ਨਿਗਮ ਸਾਊਥ ਸਰਕਲ ਦੇ ਚੀਫ਼ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਬਿਜਲੀ ਨਿਗਮ ਦੇ ਸਾਰੇ ਦਫ਼ਤਰਾਂ ਵੱਲੋਂ 2 ਕਿਲੋਵਾਟ ਤੱਕ ਦੇ ਮਨਜ਼ੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰਾਂ ਨੂੰ ਪੰਜਾਬ ਸਰਕਾਰ ਦੀ ਸਕੀਮ ਦਾ ਲਾਭ ਦੇਣ ਲਈ ਨਿਰੰਤਰ ਯਤਨ ਜਾਰੀ ਹਨ।

Leave a Reply

Your email address will not be published. Required fields are marked *