Suwidha Camp ਸਰਕਾਰੀ ਸਕੀਮਾਂ ਇੱਕ ਛੱਤ ਹੇਠਾਂ ਮਿਲਣ ਕਰਕੇ ਆਮ ਲੋੜਵੰਦਾਂ ਹੋਇਆ ਫਾਇਦਾ News Patiala

 

AVvXsEhP1g 3zhm5McHxY8mdcr2R8QcHKXlAp6kfqFBep G9fyNkMd6PV0RrjTsIjiDZB rbIOEttB1M kIXtsicFKI2dDlCA1 VJ4ab0QtNBH6udnSTR87zWqNJtrE9QkrIcuAIp -

You may also read — TIMETABLE FOR PRTC BUS STAND PATIALA

ਪਟਿਆਲਾ, 28 ਅਕਤੂਬਰ,2021 – ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਇੱਕ ਛੱਤ ਹੇਠਾਂ ਮੁਹੱਈਆ ਕਰਵਾਉਣ ਲਈ ਪਟਿਆਲਾ ਜ਼ਿਲ੍ਹੇ ‘ਚ ਸੁਵਿਧਾ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਦੇਖ-ਰੇਖ ‘ਚ ਪਟਿਆਲਾ ਦੇ ਬਹਾਵਲਪੁਰ ਪੈਲੇਸ, ਰੋਟਰੀ ਕਲੱਬ ਨਾਭਾ, ਅਗਰਵਾਲ ਧਰਮਸ਼ਾਲਾ ਸਮਾਣਾ ਤੇ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਲੱਗੇ ਸੁਵਿਧਾ ਕੈਂਪਾਂ ਦਾ ਉਥੇ ਪੁੱਜੇ ਵੱਡੀ ਗਿਣਤੀ ਲਾਭਪਾਤਰੀਆਂ ਨੇ ਲਾਭ ਉਠਾਇਆ।

ਇਹ ਵੀ ਪੜੋ  —  29  ਅਕਤੂਬਰ ਨੂੰ ਸੁਵਿਧਾ ਕੈਂਪ ਪਟਿਆਲਾ ਵਿੱਚ ਕਿੱਥੇ ਲੱਗੇਗਾ

ਪਟਿਆਲਾ ਦੇ ਬਹਾਵਲਪੁਰ ਪੈਲੇਸ, ਪੁਲਿਸ ਲਾਇਨ ਵਿਖੇ ਲਗਾਏ ਕੈਂਪ ਦਾ ਜਾਇਜ਼ਾ ਐਸ.ਡੀ.ਐਮ. ਪਟਿਆਲਾ  ਚਰਨਜੀਤ ਸਿੰਘ ਨੇ ਲਿਆ ਤੇ ਪੈਨਸ਼ਨਾਂ ਅਤੇ ਹੋਰ ਸਰਕਾਰੀ ਸਕੀਮਾਂ ਦੇ ਲਾਭ ਦੇਣ ਦੇ ਸਰਟੀਫਿਕੇਟ ਵੀ ਲਾਭਪਾਤਰੀਆਂ ਨੂੰ ਤਕਸੀਮ ਕੀਤੇ। ਐਸ.ਡੀ.ਐਮ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ‘ਚ ਪਟਿਆਲਾ ਸਬ ਡਵੀਜ਼ਨ ਅਧੀਨ ਆਉਂਦੇ ਇਲਾਕਿਆਂ ਦੇ ਲੋੜਵੰਦਾਂ ਨੇ ਅਰਜ਼ੀਆਂ ਦਿੱਤੀਆਂ ਹਨ ਜਦੋਂਕਿ ਸਰਕਾਰ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਤੱਕ ਸਿੱਧੀ ਪਹੁੰਚ ਕੀਤੀ ਹੈ।

AVvXsEjHUhD4nBMyLoHhUOIPFzXZm1o3W02RwIYKY6NqXJRDUoMiogbl DxQFET7O3HzLQRlNqmWl1EuXeYc3SxB5FLVOxFnWTjYWb sI1qwfaGVb68XKbRxe7SldK2qOtWFVHvL zitgg9JzeBjDeFJ45djuRYpZNmDa3B0iYnmHqzm6Kt3Sv28pCGsq 0nJQ=s320 -

ਕੈਂਪ ‘ਚ ਆਏ ਪਿੰਡ ਤਰੈ ਦੇ ਨਿਰੰਜਣ ਸਿੰਘ ਨੇ ਸੁਵਿਧਾ ਕੈਂਪ ‘ਚ ਮਿਲਣ ਵਾਲੀਆਂ ਸੇਵਾਵਾਂ ‘ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਇੱਕ ਛੱਤ ਹੇਠਾਂ ਮੁਹੱਈਆ ਕਰਵਾਉਣ ਦੇ ਲਏ ਫੈਸਲੇ ਦਾ ਲਾਭ ਅਸਲ ਲਾਭਪਾਤਰੀਆਂ ਤੱਕ ਪੁੱਜਿਆ ਹੈ ਤੇ ਸਰਕਾਰ ਦੀਆਂ ਸਾਰੀਆਂ ਸਕੀਮਾਂ ਸਬੰਧੀ ਵੀ ਸਾਨੂੰ ਜਾਣਕਾਰੀ ਪ੍ਰਾਪਤ ਹੋਈ ਹੈ।
ਕੈਂਪ ਦੌਰਾਨ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਿਆਂਗ), ਘਰ ਦੀ ਸਥਿਤੀ (ਕੱਚਾ/ਪੱਕਾ) ਪੀ.ਐਮ.ਏ.ਵਾਈ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿਚ ਪਖਾਨੇ ਬਨਾਉਣ, ਐਲ.ਪੀ.ਜੀ. ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਦੀ ਸਕਾਲਰਸ਼ਿਪ, ਐਸ.ਸੀ./ਬੀ.ਸੀ. ਕਾਰਪੋਰੇਸ਼ਨ/ਬੈਂਕ ਫਿੰਕੋ ਤੋਂ ਕਰਜਾ, ਬਸ ਪਾਸ, ਪੈਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜ਼ਾਬ ਕਾਰਡ, ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਏਰੀਅਰ ਮੁਆਫ਼ੀ ਸਰਟੀਫਿਕੇਟ, ਪੈਂਡਿੰਗ ਸੀ.ਐਲ.ਯੂ./ਨਕਸ਼ੇ ਆਦਿ ਸਬੰਧੀ ਵੱਖ ਵੱਖ ਵਿਭਾਗਾਂ ਨੇ ਆਪਣੇ ਕਾਊਂਟਰ ਲਗਾਉਂਦੇ ਹੋਏ ਲੋੜਵੰਦਾਂ ਦੇ ਫਾਰਮ ਭਰੇ ਅਤੇ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਮੌਕੇ ‘ਤੇ ਹੀ ਪ੍ਰਦਾਨ ਕੀਤੇ।
ਕੈਂਪ ਦੌਰਾਨ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਟਾਲ ਲਗਾਕੇ ਨਵੀਂਆਂ ਵੋਟਾਂ ਬਣਾਉਣ, ਸੁਧਾਈ ਕਰਵਾਉਣ ਸਮੇਤ ਵੋਟਰ ਹੈਲਪਲਾਈਨ ਐਪ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਸਵੀਪ ਦੇ ਨੋਡਲ ਅਧਿਕਾਰੀ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਕਰਮਚਾਰੀ ਤੇ ਵੱਡੀ ਗਿਣਤੀ ਲਾਭਪਾਤਰੀ ਮੌਜੂਦ ਸਨ।

Leave a Reply

Your email address will not be published. Required fields are marked *