Suwidha Camps will be Organised for Public Welfare Schemes Vineet Kumar IAS DC Ferozepur

AVvXsEjt uCUn4Etkyz9eexR1SIGrIYtyJDwElcVFWBtjQm J UdU2Rv f95EqoGoPVE4C2j1ghg3jaIkQY S aJb9X3awAtBG2G551TFNSUr9jaclj1g8X3lf4tBh21kDEE3v0Pfz0RUIT6i4P8rG4PVXLnVzX1FNeEYs5jaOZRJ0WA0 T SRS qybrzGZn1A=s320 -

ਇਹ ਵੀ ਪੜੋ– ਕੈਨੇਡਾ ਸਰਕਾਰ ਨੇ ਵੈਕਸੀਨ ਪਾਸਪੋਰਟ ਦਾ ਕੀਤਾ ਐਲਾਨ

ਫਿਰੋਜ਼ਪੁਰ 23 ਅਕਤੂਬਰ 2021:

                    ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਵੱਖ ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ਤੇ ਮਿਤੀ 28 ਅਤੇ 29 ਅਕਤੂਬਰ 2021 ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੁਵਿਧਾ ਕੈਂਪ ਲਗਾਏ ਜਾਣਗੇ।

 ਇਨ੍ਹਾਂ ਕੈਂਪਾਂ ਰਾਹੀਂ 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ ਅਤੇ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ-ਪੱਕਾ), ਪ੍ਰਧਾਨ ਮੰਤਰੀ ਆਵਾਸ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲਪੀਜੀ ਗੈਸ ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸਸੀ ਬੀਸੀ ਕਾਰਪੋਰੇਸ਼ਨਾਂ, ਬੈਕਫਿੰਕੋ ਤੋਂ ਲੋਨ, ਬੱਸ ਪਾਸ, ਪੈਂਡਿੰਗ ਇੰਤਕਾਲ ਦੇ ਕੇਸ, ਮਗਨਰੇਗਾ ਜੌਬ ਕਾਰਡਜ਼, 2 ਕਿਲੋ ਵਾਟ ਤੱਕ ਦੇ ਬਿਜਲੀ ਦੇ ਬਕਾਏ ਦੀ ਮੁਆਫੀ ਦੇ ਸਰਟੀਫਿਕੇਟ ਜਾਰੀ ਕਰਨ ਦੇ ਨਾਲ-ਨਾਲ ਕਈ ਹੋਰ ਸਰਕਾਰੀ ਸਕੀਮਾਂ ਦੇ ਲਾਭ ਜ਼ਰੂਰਮੰਦ ਲੋਕ ਪ੍ਰਾਪਤ ਕਰ ਸਕਦੇ ਹਨ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਕੈਂਪ ਲਗਾਉਣ ਦਾ ਮੁੱਖ ਉਦੇਸ਼ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਕੇ ਇਨ੍ਹਾਂ ਸਕੀਮਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕਰਨਾ ਹੈ।

 ਉਨ੍ਹਾਂ ਨੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ ਦੇ ਕੈਂਪਾਂ ਅਤੇ ਸਬ-ਡਵੀਜ਼ਨ ਪੱਧਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਬ-ਡਵੀਜ਼ਨ ਪੱਧਰ ਦੇ ਕੈਂਪਾਂ ਵਿੱਚ ਆਪੋ-ਆਪਣੇ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਬਾਰੇ 500-500 ਫਾਰਮ ਲੈਕੇ ਆਉਣ ਲਈ ਹੁਕਮ ਦਿੱਤੇ।

Leave a Reply

Your email address will not be published. Required fields are marked *