Punjab-Sewa-Kendra Technical Education related 20 services will be available in The Sewa Kendra DC Patiala Admin October 31, 2021October 31, 20211 min readWrite a Comment on Technical Education related 20 services will be available in The Sewa Kendra DC Patiala ਪਟਿਆਲਾ, 30 ਅਕਤੂਬਰ,2021 – ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਤਕਨੀਕੀ ਸਿੱਖਿਆ ਨਾਲ ਸਬੰਧਤ 20 ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਨ੍ਹਾਂ ਸੇਵਾਵਾਂ ਦਾ ਲਾਭ ਨਿਰਧਾਰਿਤ ਫ਼ੀਸ ਦੇਕੇ 01 ਨਵੰਬਰ 2021 ਤੋਂ ਲਿਆ ਜਾ ਸਕੇਗਾ। ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਨਾਲ ਸਬੰਧਿਤ ਜਿਵੇਂ ਕਿ ਬੈਕਲਾਗ ਸਰਟੀਫਿਕੇਟ, ਬੋਨਾਫਾਈਡ ਸਰਟੀਫਿਕੇਟ, ਟ੍ਰਾਂਸਕ੍ਰਿਪਟ ਅਤੇ ਸਾਰੇ ਡੀ.ਐਮ.ਸੀ ਅਤੇ ਡਿਗਰੀ ਸਬੰਧੀ, ਡੁਪਲੀਕੇਟ ਮਾਈਗਰੇਸ਼ਨ ਸਰਟੀਫਿਕੇਟ ਸਬੰਧੀ, ਡੁਪਲੀਕੇਟ ਡੀ.ਐਮ.ਸੀ ਸਬੰਧੀ, ਡੁਪਲੀਕੇਟ ਡਿਗਰੀ ਸਬੰਧੀ, ਤਸਦੀਕਸ਼ੁਦਾ ਡੀ.ਐਮ.ਸੀ ਤੇ ਡਿੱਗਰੀ ਸਬੰਧੀ, ਐਪਲੀਕੇਸ਼ਨ ਟਰਾਂਸਕ੍ਰਿਪਟ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਪਟਿਆਲਾ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਿਤ ਡੁਪਲੀਕੇਟ ਸਰਟੀਫਿਕੇਟ, ਸਰਟੀਫਿਕੇਟ ਦੀ ਤਰੁੱਟੀ ਸਬੰਧੀ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ, ਇਸ਼ੂ ਆਫ਼ ਆਫੀਸ਼ੀਅਲ ਟ੍ਰਾਂਸਕ੍ਰਿਪਟ, ਡੀ.ਐਮ.ਸੀ ਜਾਰੀ ਕਰਵਾਉਣ ਸਬੰਧੀ, ਯੋਗਤਾ ਸਰਟੀਫਿਕੇਟਾਂ ਦੀ ਤਸਦੀਕ ਸਬੰਧੀ, ਨਤੀਜੇ ਅਤੇ ਰੀਵੈਲੂਯਏਸ਼ਨ ਸਬੰਧੀ, ਡੀ.ਐਮ.ਸੀ./ਡਿੱਗਰੀ ਤਸਦੀਕ ਸਬੰਧੀ, ਮਾਈਗਰੇਸ਼ਨ ਸਰਟੀਫਿਕੇਟ ਅਤੇ ਪ੍ਰੋਵੇਜ਼ਨਲ ਡਿੱਗਰੀ ਆਦਿ ਵਰਗੀਆ ਸੁਵਿਧਾਵਾਂ ਹੁਣ ਸੇਵਾ ਕੇਂਦਰਾਂ ਤੋਂ ਮਿਲ ਸਕਣਗੀਆਂ।
Sewa Kendras in Patiala to Remain Open on Dussehra October 19, 2023October 19, 2023 Punjab-Sewa-Kendra News news patiala Patiala-News-Today
Meet Hayer visited the Sewa Kendra of Patiala October 13, 2022December 13, 2022 News news patiala Patiala-News-Today Punjab-Government Punjab-Sewa-Kendra Today