Today Vaccination Centre Patiala, Covid Vaccine shadule Patiala

AVvXsEhClnFfJiwZkum3zDqQO1W YfsT9xeqBtyHd0LoPQtFvyYJpHO3sxr RaDazs3AaiIIqbq5TwR7fwkJYo g7zNlKXWaZqBKLfuVWrAEaTGCNX1MmBfTOiszoPs8CI 89qbXoziqY2AYUYuAA65lm5MhAcwkoi7jdoavweNjuM 8gFn93kjgMi3HfLXdew -

ਪਟਿਆਲੇ ਦਾ ਨਵੇਂ ਬੱਸ ਸਟੈਂਡ ਕਦੋਂ ਤੱਕ ਬਣੇਗਾ?

ਪਟਿਆਲਾ 9 ਅਕਤੂਬਰ  (       )ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 6 ਹਜਾਰ 358 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 13 ਲੱਖ 66 ਹਾਜਰ 564 ਹੋ ਗਈ ਹੈ।  ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਕੱਲ ਮਿਤੀ 10 ਅਕਤੂਬਰ ਦਿਨ ਐਤਵਾਰ ਨੂੰ  18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਅਸਤਬਲ ਬਾਂਰਾਦਰੀ ਸਾਹਮਣੇ ਕਾਲੀ ਮਾਤਾ ਮੰਦਰ, ਸਰਕਾਰੀ ਰਾਜਿੰਦਰ ਹਸਪਤਾਲ, ਸਮਾਣਾ ਦੇ ਸਿਵਲ ਹਸਪਤਾਲ ਅਤੇ ਨਿਰੰਨਕਾਰੀ ਭਵਨ, ਨਾਭਾ ਦੇ ਐਮ.ਪੀ.ਡਬਲਿਉ ਸਕੂਲ, ਰਾਜਪਰਾ ਦੇ ਸਿਵਲ ਹਸਪਤਾਲ ਵਿਖੇ ਕੋਵਿਡ ਟੀਕਾਕਰਨ ਹੋਵੇਗਾ।ਇਸ ਤੋਂ ਇਲਾਵਾ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ ।

        ਅੱਜ ਜਿਲੇ ਵਿੱਚ ਪ੍ਰਾਪਤ 738 ਕੋਵਿਡ ਰਿਪੋਰਟਾਂ ਵਿਚੋਂ ਦੋ ਕੋਵਿਡ ਪੋਜਟਿਵ ਪਾਏ ਗਏ ਹਨ ਜਿਹਨਾਂ ਵਿਚੌਂ ਇੱਕ ਬਲਾਕ ਕੌਲੀ ਅਤੇ ਇੱਕ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48896 ਹੋ ਗਈ ਹੈ ।ਮਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47525 ਹੋ ਗਈ ਹੈ।ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

                   ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1460 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,69,771 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,896 ਕੋਵਿਡ ਪੋਜਟਿਵ, 9,19,970 ਨੈਗੇਟਿਵ ਅਤੇ ਲਗਭਗ 905 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।

Leave a Reply

Your email address will not be published. Required fields are marked *