ਤ੍ਰਿਪੜੀ ਦੇ ਨੌਜਵਾਨ ਦੀ ਬਦਲੀ ਤਕਦੀਰ ਰਾਤੋ-ਰਾਤ ਬਣਿਆ ਕਰੋੜਪਤੀ – ਪੰਜਾਬ ਰਾਜ ਦੀਵਾਲੀ ਬੰਪਰ

AVvXsEg7zWukB4ulde1F1NNMANohCrSO4Vkfwd1mai7PZQT phLXDJ8egH7SbH0dNZr ekeada29RDMB7uQnbcQT364u6EV2X1pUzzes8PvgokvobRuntY5RbI0jm1xm5yhM4ZfDnALH 8woijCl6GIY1WJB bVT0uCW9SRWTA2F20ZX55dpAljJ E8E5IdI2g -

 ਪਟਿਆਲਾ : ਪੰਜਾਬ ਰਾਜ ਦੀਵਾਲੀ ਬੰਪਰ 2021 ਦਾ 2 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤ ਕੇ ਪਟਿਆਲਾ ਜ਼ਿਲ੍ਹੇ ਦੇ ਤ੍ਰਿਪੜੀ ਦਾ ਰਹਿਣ ਵਾਲਾ ਲੱਕੜ ਦਾ ਮਿਸਤਰੀ ਰਾਤੋ-ਰਾਤ ਕਰੋੜਪਤੀ ਬਣਿਆ। ਇਹ ਇਨਾਮ ਨਰੇਸ਼ ਕੁਮਾਰ ਵਾਸੀ ਤ੍ਰਿਪੜੀ ਪਟਿਆਲਾ ਨੂੰ ਨਿਕਲਿਆ। ਨਰੇਸ਼ ਕੁਮਾਰ ਨੇ ਦੱਸਿਆ ਕਿ ਇਹ ਬੰਪਰ ਇਨਾਮ ਉਸ ਲਈ ਚਮਤਕਾਰ ਤੋਂ ਘੱਟ ਨਹੀਂ ਹੈ ਕਿਉਂਕਿ ਉਸ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਇਕ ਦਿਨ ਉਹ ਐਨਾ ਵੱਡਾ ਇਨਾਮ ਜਿੱਤੇਗਾ। ਉਸ ਨੇ ਕਿਹਾ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੋਈ ਸ਼ਬਦ ਨਹੀਂ ਹਨ, ਜਿਸਦੇ ਆਸ਼ੀਰਵਾਦ ਸਦਕਾ ਇਹ ਇਨਾਮ ਮਿਲਿਆ ਹੈ। ਸਭ ਤੋਂ ਪਹਿਲਾਂ ਇਨਾਮੀ ਰਾਸ਼ੀ ਨਾਲ ਨਵਾਂ ਮਕਾਨ ਬਣਵਾ ਕੇ ਆਪਣਾ ਸੁਪਨਾ ਪੂਰਾ ਕਰੇਗਾ। ਨਰੇਸ਼ ਨੇ ਇਨਾਮੀ ਰਾਸ਼ੀ ਲੈਣ ਲਈ ਇੱਥੇ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਕੋਲ ਟਿਕਟ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਇਸ ਜੇਤੂ ਨੂੰ ਭਰੋਸਾ ਦਿੱਤਾ ਕਿ ਇਨਾਮੀ ਰਾਸ਼ੀ ਉਸ ਦੇ ਬੈਂਕ ਖਾਤੇ ਵਿਚ ਜਲਦੀ ਜਮ੍ਹਾਂ ਕਰਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *