ਪਟਿਆਲਾ ਦਿਹਾਤੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਪਾਲ ਸਿੰਘ ਬਿੱਟੂ ਚੱਠਾ ਨੂੰ ਉਮੀਦਵਾਰ ਐਲਾਨ

ਪਟਿਆਲਾ ਦਿਹਾਤੀ ਹਲਕੇ ਤੋਂ ਸ਼੍ਰੋਮਣੀ ਅਕਾਲੀ

ਫ਼ੈਕਟਰੀ ਏਰੀਆ ਵਿਚ ਇਕੱਠ ਕਰਕੇ ਸ਼੍ਰੋਮਣੀ ਅਕਾਲੀ ਦਾ ਇਕੱਠ

 ਪਟਿਆਲਾ 13 ਨਵੰਬਰ 2021  ਪਟਿਆਲਾ ਦਿਹਾਤੀ ਉਸ ਵੇਲੇ ਹਾਸੋਹੀਣੀ ਬਣ ਗਈ ਜਦੋ ਪਟਿਆਲਾ ਦਿਹਾਤੀ ਹਲਕੇ ਵਿਚ ਸਥਿਤੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਦਿਹਾਤੀ ਹਲਕੇ ਤੋਂ ਜਸਪਾਲ ਸਿੰਘ ਬਿੱਟੂ ਚੱਠਾ ਨੂੰ ਉਮੀਦਵਾਰ ਐਲਾਨ ਦਿੱਤਾ। ਜਦੋਂ ਕਿ ਇਸ ਹਲਕੇ ਤੋਂ ਐੱਮਸੀ ਸੁਖਵਿੰਦਰਪਾਲ ਸਿੰਘ ਮਿੰਟਾ ਵੱਡਾ ਇਕੱਠ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਉਮੀਦਵਾਰੀ ਦੀ ਦਾਅਵੇਦਾਰੀ ਠੋਕ ਰਿਹਾ ਸੀ, ਐਨ ਉਸੇ ਵੇਲੇ ਪਾਰਟੀ ਪ੍ਰਧਾਨ ਨੇ ਇਹ ਐਲਾਨ ਕਰ ਦਿੱਤਾ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਤੋਂ ਐੱਮਸੀ ਮਿੰਟਾ ਨੇ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਰਾਬਤਾ ਕਾਇਮ ਕੀਤਾ ਹੋਇਆ ਸੀ, ਮੀਡੀਆ ਨੂੰ ਵੀ ਕਿਹਾ ਜਾ ਰਿਹਾ ਸੀ, ਅੱਜ ਫ਼ੈਕਟਰੀ ਏਰੀਆ ਵਿਚ ਮਿੰਟਾ ਇਕੱਠ ਕਰਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਟਿਕਟ ਦੀ ਦਾਅਵੇਦਾਰੀ ਠੋਕ ਰਹੇ ਹਨ। ਮਿੰਟਾ ਦੇ ਹੱਕ ’ਚ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ, ਮਿੰਟਾ ਦੇ ਪੱਖ ਵਿਚ ਕਾਫ਼ੀ ਇਕੱਠ ਵੀ ਹੋ ਗਿਆ, ਪਰ ਅਚਾਨਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਦਿਹਾਤੀ ਹਲਕੇ ਤੋਂ ਜਸਪਾਲ ਸਿੰਘ ਬਿੱਟੂ ਚੱਠਾ ਨੂੰ ਉਮੀਦਵਾਰ ਐਲਾਨ ਦਿੱਤਾ। ਸ੍ਰੀ ਬਿੱਟੂ ਚੱਠਾ ਸੁਰਜੀਤ ਸਿੰਘ ਰੱਖੜਾ ਦੇ ਖ਼ਾਸਮ-ਖ਼ਾਸ ਬੰਦਿਆਂ ਵਿਚੋਂ ਗਿਣੇ ਜਾਂਦੇ ਹਨ। ਸ੍ਰੀ ਮਿੰਟਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲ ਕਰਕੇ ਟਿਕਟ ’ਤੇ ਮੁੜ ਵਿਚਾਰ ਕਰਨ ਲਈ ਕਹਿਣਗੇ, ਕਿਉਂਕਿ ਉਸ ਦਾ ਇਸ ਇਲਾਕੇ ਵਿਚ ਕਾਫ਼ੀ ਆਧਾਰ ਹੈ। ਉਸ ਦੇ ਇਕ ਬੁਲਾਵੇ ਉੱਤੇ ਸੈਂਕੜੇ ਲੋਕ ਇਕੱਠੇ ਹੋ ਗਏ। ਭਾਵੇਂ ਕਨਸੋਆਂ ਲੱਗ ਰਹੀਆਂ ਸਨ ਕਿ ਅੱਜ ਉਮੀਦਵਾਰ ਦਾ ਐਲਾਨ ਹੋਵੇਗਾ। ਉਨ੍ਹਾਂ ਕਿਹਾ ਕਿ ਬੇਸ਼ੱਕ ਪਾਰਟੀ ਪ੍ਰਧਾਨ ਕੋਈ ਵੀ ਐਲਾਨ ਕਰਨ ਉਹ ਪਾਰਟੀ ਨਾਲ ਖੜ੍ਹੇ ਰਹਿਣਗੇ। ਜ਼ਿਕਰਯੋਗ ਹੈ ਕਿ ਪਟਿਆਲਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ 2017 ਵਿਚ ਚੋਣ ਲੜ ਚੁੱਕੇ ਸਤਬੀਰ ਸਿੰਘ ਖੱਟੜਾ ਨੇ ਸਿਆਸਤ ਤੋਂ ਸਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ। ਉਸ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ।

Leave a Reply

Your email address will not be published. Required fields are marked *