ਪਟਿਆਲਾ : ਲੱਖਾ ਸਿਧਾਣਾ ਨੂੰ ਪੰਜਾਬੀ ਯੂਨੀਵਰਸਿਟੀ ਤੋਂ ਬਾਹਰ ਕੱਢਿਆ

 

ਪਟਿਆਲਾ :  ਲੱਖਾ ਸਿਧਾਣਾ ਨੂੰ ਪੰਜਾਬੀ ਯੂਨੀਵਰਸਿਟੀ ਤੋਂ ਬਾਹਰ ਕੱਢਿਆ
ਲੱਖਾ ਸਿਧਾਣਾ ਨੂੰ ਪੰਜਾਬੀ ਯੂਨੀਵਰਸਿਟੀ ਤੋਂ ਬਾਹਰ ਕੱਢਿਆ

ਇਹ ਵੀ ਪੜੋ — PSTET 2021 exam Notification

ਪਟਿਆਲਾ 24 ਨਵੰਬਰ 2021 :  ਪੰਜਾਬੀ ਯੂਨੀਵਰਸਿਟੀ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਦੇ ਪੁੱਜਣ ਤੋਂ ਪਹਿਲਾਂ ਲੱਖਾ ਸਧਾਣਾ  ਵਰਸਿਟੀ ਦੇ ਗੁਰਤੇਜ ਸਿੰਘ ਬਹਾਦਰ ਹਾਲ ਵਿੱਚ ਪੁੱਜ ਗਿਆ। ਉਸ ਦੀ ਪਛਾਣ ਹੁੰਦਿਆਂ ਹੀ ਪੁਲਿਸ ਹਰਕਤ ‘ਚ ਆਈ ਅਤੇ ਉਸ ਨੂੰ ਹਿਰਾਸਤ ‘ਚ ਲੈ ਕੇ ਯੂਨੀਵਰਸਿਟੀ ਤੋਂ ਬਾਹਰ ਛੱਡ ਦਿੱਤਾ।
ਪੰਜਾਬੀ ਯੂਨੀਵਰਸਿਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ  ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੁੱਜ ਰਹੇ ਹਨ ਜਿਨ੍ਹਾਂ ਵੱਲੋਂ ਵਰਸਿਟੀ ਦਾ ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ ਅਤੇ ਪੰਜਾਬ ਦਾ ਵਣ ਤ੍ਰਿਣ ਜੀਵ ਜੰਤ ਸੰਤੁਲਨ ਮੁੜ ਬਹਾਲੀ ਕੇਂਦਰ ਦਾ ਉਦਘਾਟਨ ਕੀਤਾ ਜਾਣਾ ਹੈ। ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਪੁੱਜਣ ਤੋਂ ਪਹਿਲਾਂ ਇਸ ਪ੍ਰੋਗਰਾਮ ਵਾਲੀ ਜਗ੍ਹਾ ਲੱਖਾ ਸਧਾਣਾ ਆਪਣੇ ਸਾਥੀਆਂ ਸਮੇਤ ਪੁੱਜ ਗਿਆ। ਪ੍ਰੋਗਰਾਮ ‘ਚ ਖ਼ਲਲ ਪੈਣ ਦੇ ਖ਼ਦਸ਼ੇ ਵਜੋਂ ਪੁਲਿਸ ਨੇ ਲੜਕੇ ਤੇ ਉਸਦੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਯੂਨੀਵਰਸਿਟੀ ਤੋਂ ਬਾਹਰ ਛੱਡ ਦਿੱਤਾ ਜਿਸ ਤੋਂ ਬਾਅਦ ਲੱਖਾ ਸਿਧਾਣਾ ਨੇ ਫੇਸਬੁੱਕ ਪੇਜ ‘ਤੇ ਲਾਈਵ ਹੁੰਦਿਆਂ ਦੱਸਿਆ ਕਿ ਉਹ ਅੱਜ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੰਜਾਬ ਦੇ ਮਸਲੇ ਨੂੰ ਲੈ ਕੇ ਘਿਰਾਓ ਕਰਨ ਪੁੱਜਾ ਸੀ ਪਰ ਪੁਲਿਸ ਨੇ ਉਸ ਦੀ ਅਤੇ ਉਸ ਦੇ ਸਾਥੀਆਂ ਨੂੰ ਯੂਨੀਵਰਸਿਟੀ ਤੋਂ ਬਾਹਰ ਕੱਢ ਕੇ ਲੋਕਤੰਤਰ ਦਾ ਘਾਣ ਕੀਤਾ ਹੈ।

Leave a Reply

Your email address will not be published. Required fields are marked *