ਨਵੀਂ ਦਿੱਲੀ,
19 ਨਵੰਬਰ 2021- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਕਾਸ਼ ਪੁਰਬ ਮੌਕੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਕਿਸਾਨਾਂ ਨੂੰ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ ਹੈ।
- ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਫੈਸਲੇ ਦਾ ਕੀਤਾ ਸਵਾਗਤ
ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਧਾਨ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਵਾਗਤ ਕੀਤਾ ਹੈ।
- ਖੇਤੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੱਲੋ ਪਰਿਵਾਰਾਂ ਨੂੰ ਮੁਆਵਜ਼ਾ ਦੀ ਕੀਤੀ ਮੰਗ
ਪੰਜਾਬ ਦੇ ਖੇਤੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰ ਸਰਕਾਰ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਕਿਸਾਨਾਂ ਦੀ ਮੰਗ ਨੂੰ ਸੁਣਦੇ ਹੋਏ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਧਰਨੇ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਤਿੰਨੋ ਖੇਤੀ ਕਾਨੂੰਨ ਰੱਦ ਕਰਨ ਦਾ ਕੀਤੇ ਐਲਾਨ |