Guidelines for ₹50,000 Ex gratia to heirs of Covid-19 victims DC Patiala

AVvXsEjAWz9ucqQo0kosNWDKeZPml4L6vE1ux4yoaD6H9gNI X5RHDy o7SnOwNM37PtHnzEHRyGBqlr0V3rrMsKmXQQOa7BQle01z42JKd1y8mhRzVKppqTHD36cSuiiSss1 -

Also Read — Covid19 ਕਾਰਨ ਮਾਰੇ ਗਏ ਲੋਕਾਂ ਦੇ ਵਾਰਿਸਾਂ ਨੂੰ ਸਹਾਇਤਾ ਰਾਸ਼ੀ ਜਾਰੀ ਕਰਨ ਸਬੰਧੀ ਗਾਇਡਲਾਇਨ ਜਾਰੀ

 ਪਟਿਆਲਾ, 3 ਨਵੰਬਰ,2021 – ਕੋਵਿਡ-19 ਬਿਮਾਰੀ ਕਾਰਨ ਆਪਣੀ ਜਾਨ ਗਵਾਉਣ ਵਾਲੇ (ਫ਼ੌਤ ਹੋਏ) ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ ਸਰਕਾਰ ਵੱਲੋਂ 50 ਹਜ਼ਾਰ ਰੁਪਏ (ਐਕਸ ਗ੍ਰੇਸ਼ੀਆ) ਮੁਆਵਜ਼ਾ ਦਿੱਤਾ ਜਾਣਾ ਹੈ, ਜਿਸ ਸਬੰਧੀ ਦਸਤਾਵੇਜ਼/ਦਰਖਾਸਤ ਐਸ.ਡੀ.ਐਮ. ਦਫ਼ਤਰਾਂ ਵਿਖੇ ਦਿੱਤੀ ਜਾ ਸਕਦੀ ਹੈ, ਪ੍ਰਾਪਤ ਹੋਣ ਵਾਲੀਆਂ ਦਰਖਾਸਤਾਂ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਬਿਨੈਕਾਰਾਂ ਵੱਲੋਂ ਪੇਸ਼ ਕੀਤੀਆਂ ਦਰਖਾਸਤਾਂ/ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਕਰੇਗੀ ਤੇ 30 ਦਿਨ ਦੇ ਅੰਦਰ-ਅੰਦਰ ਕਾਰਵਾਈ ਮੁਕੰਮਲ ਕਰਕੇ ਕਾਨੂੰਨੀ ਵਾਰਸਾਂ ਦੇ ਖਾਤਿਆਂ ‘ਚ (ਐਕਸ ਗ੍ਰੇਸ਼ੀਆ) ਸਹਾਇਤਾ ਟਰਾਂਸਫ਼ਰ ਕਰਨਾ ਯਕੀਨੀ ਬਣਾਏਗੀ। ਕਿਸੇ ਵੀ ਤਰ੍ਹਾਂ ਦੀ ਤਰੁੱਟੀ ਦੇ ਹੱਲ ਲਈ ਜ਼ਿਲ੍ਹੇ ‘ਚ ਸ਼ਕਾਇਤ ਨਿਵਾਰਨ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਸਮਾਂਬੱਧ ਤਰੀਕੇ ਨਾਲ ਕਾਰਵਾਈ ਕਰੇਗੀ।

 ਡੀ ਸੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਦਰਖਾਸਤ ਸਬੰਧਤ ਐਸ.ਡੀ.ਐਮ. ਦਫ਼ਤਰ ਵਿਖ਼ੇ ਦੇ ਸਕਦੇ ਹਨ ਤੇ ਕੋਵਿਡ-19 ਨਾਲ ਜਾਨ ਗਵਾਉਣ ਵਾਲੇ ਵਿਅਕਤੀ ਦਾ ਮੌਤ ਦਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਫ਼ਤਰ ਸਿਵਲ ਸਰਜਨ ਪਟਿਆਲਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਕੋਵਿਡ-19 ਕੰਟਰੋਲ ਰੂਮ ਦੇ ਫ਼ੋਨ ਨੰਬਰ 0175-2350550 ਅਤੇ ਮੋਬਾਇਲ ਨੰਬਰ 62843-57500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *