ਬਰਨਾਲਾ ਵਿਖੇ ਕੌਮੀ ਲੋਕ ਅਦਾਲਤਾ 11 ਦਸੰਬਰ ਨੂੰ ਲਗਾਈ ਜਾਵੇਗੀ – NEWS BARNALA TODAY

ਮੋਕੇ ਤੇ ਨਿਪਟਾਰੇ ਕਰਵਾਏ ਜਾਣਗੇ

  • ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੂਮੀ ਪ੍ਰਾਪਤੀ ਮਾਮਲੇ ਨੂੰ ਸੁਣਿਆ ਜਾਵੇਗਾ
  • ਵੱਧ ਤੋਂ ਵੱਧ ਕੇਸ ਲਗਵਾਏ ਜਾਣ :- ਅਪੀਲ
  • ਟੋਲ ਫ੍ਰੀ ਹੈੱਲਪਲਾਈਨ  1968 ਤੇ ਸੰਪਰਕ ਕੀਤਾ ਜਾਵੇ

 ਇਹ ਵੀ ਪੜੋ — ਬਰਨਾਲਾ ਦੀ ਗਾਂਧੀ ਬਸਤੀ ਵਿੱਚ ਸੀਵਰੇਜ ਪਾਉਣ ਦੇ ਕਾਰਜ਼ ਦੀ ਕੇਵਲ ਸਿੰਘ ਢਿੱਲੋਂ ਨੇ ਕੀਤੀ ਸ਼ੁਰੂਆਤ

ਬਰਨਾਲਾ, 30 ਨਵੰਬਰ 2021 – 11 ਦਸੰਬਰ 2021 ਨੂੰ ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਜਾਣਕਾਰੀ ਅਨੁਸਾਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਤੇ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ  ਦੀ ਅਗਵਾਈ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

DISTRICT COURT BARNALA
DISTRICT COURT BARNALA

ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੂਮੀ ਪ੍ਰਾਪਤੀ ਮਾਮਲੇ ਆਦਿ ਨਾਲ ਸਬੰਧਿਤ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਰਜ਼ਾਮੰਦੀ ਨਾਲ ਝਗੜਿਆਂ ਦੇ ਨਿਪਟਾਰੇ ਕਰਵਾਏ ਜਾਣਗੇ।

ਸ਼੍ਰੀਮਤੀ ਪ੍ਰਤਿਮਾ ਅਰੌੜਾ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆ ਨਾਲ ਸਬੰਧਿਤ ਕੇਸਾਂ ਦਾ ਨੈਸ਼ਨਲ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ, ਉਹ ਸਬੰਧਿਤ ਕੋਰਟ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿੱਚ ਆਪਣੀ ਦਰਖਾਸਤ ਦੇ ਸਕਦੇ ਹਨ। ਇਸ ਤੋਂ ਇਲਾਵਾ ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈ। 

ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ ਜਿਸ ਨਾਲ ਕੋਰਟ ਫ਼ੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ। ਅੰਤ ਵਿੱਚ ਮਾਨਯੋਗ ਸਕੱਤਰ ਜੀ ਨੇ ਅਪੀਲ ਕੀਤੀ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਫ਼ਾਇਦਾ ਲਿਆ ਜਾਵੇ। ਇਸ ਨੈਸ਼ਨਲ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ  1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

DISTRICT COURT BARNALA
NATIONAL LOK ADALAT
NEWS BARNALA LIVE TODAY
DISTRICT COURT BARNALANATIONAL LOK ADALAT
DISTRICT COURT BARNALANEWS BARNALA LIVE TODAY
NATIONAL LOK ADALATNEWS BARNALA LIVE TODAY
DISTRICT COURT BARNALANATIONAL LOK ADALATNEWS BARNALA LIVE TODAY

Leave a Reply

Your email address will not be published. Required fields are marked *