Boost Dose Vaccine India – ICMR informed Parliamentary committee

Boost Dose Vaccine India
Boost Dose Vaccine India

ਨਵੀਂ ਦਿੱਲੀ -ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਉਸ ਦੇ ਘਾਤਕ ਵੇਰੀਐਂਟ ਨੂੰ ਰੋਕਣ ਲਈ ਬੂਸਟਰ ਡੋਜ਼ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਰਾਸ਼ਟਰ ਦੇ ਨਾਮ ਸੰਬੋਧਨ  60 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਬੂਸਟਰ ਡੋਜ਼ ਦਿੱਤੇ ਜਾਣ ਦਾ ਐਲਾਨ ਕੀਤਾ। ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲ ਰਹੀ ਹੈ ਕਿ ਕੋਰੋਨਾ ਵੈਕਸੀਨ ਦੀ ਦੂਜੀ ਅਤੇ ਤੀਜੀ ਖ਼ੁਰਾਕ ਵਿਚਾਲੇ ਅੰਤਰਾਲ 9 ਤੋਂ 12 ਮਹੀਨੇ ਹੋ ਸਕਦਾ ਹੈ। ਅਧਿਕਾਰਤ ਸੂਤਰਾਂ ਅਨੁਸਾਰ, ਭਾਰਤ ਦੇ ਟੀਕਾਕਰਨ ਪ੍ਰੋਗਰਾਮ ‘ਚ ਮੌਜੂਦਾ ਸਮੇਂ ਵਰਤੇ ਜਾ ਰਹੇ ਟੀਕਿਆਂ ਕੋਵਿਸ਼ੀਲਡ ਅਤੇ ਕੋਵੈਕਸੀਨ ਲਈ ਅੰਤਰਾਲ ਦੀਆਂ ਬਾਰੀਕੀਆਂ ‘ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਆਖ਼ਰੀ ਫ਼ੈਸਲਾ ਜਲਦ ਹੀ ਲਿਆ ਜਾਵੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਐਲਾਨ ਕੀਤਾ ਸੀ ਕਿ 15-18 ਸਾਲ ਦੇ ਨੌਜਵਾਨਾਂ ਲਈ ਟੀਕਾਕਰਨ ਤਿੰਨ ਜਨਵਰੀ ਤੋਂ ਸ਼ੁਰੂ ਹੋਵੇਗਾ, ਜਦੋਂ ਕਿ ਸਿਹਤ ਦੇਖਭਾਲ ਅਤੇ ਮੋਹਰੀ ਮੋਰਚੇ ਦੇ ਕਰਮੀਆਂ ਲਈ ‘ਬੂਸਟਰ ਡੋਜ਼’ 10 ਜਨਵਰੀ ਤੋਂ ਦਿੱਤੀ ਜਾਵੇਗੀ। ਪੀ.ਐੱਮ. ਨੇ ਕਿ ਅਗਲੇ ਸਾਲ 10 ਜਨਵਰੀ 60 ਸਾਲ ਤੋਂ ਵੱਧ ਉਮਰ ਦੇ ਅਤੇ ਹੋਰ ਗੰਭੀਰ ਬੀਮਾਰੀ ਵਾਲੇ ਨਾਗਰਿਕਾਂ ਨੂੰ ਉਨ੍ਹਾਂ ਦੇ ਡਾਕਟਰ ਦੀ ਸਲਾਹ ‘ਤੇ ਬੂਸਟਰ ਡੋਜ਼ ਦਿੱਤੀ ਜਾਵੇਗੀ। ਮੰਤਰਾਲਾ ਨੇ ਕਿਹਾ ਕਿ ਜਿਨ੍ਹਾਂ 60 ਤੋਂ ਉੱਪਰ ਦੇ ਲੋਕਾਂ ਨੇ ਬੂਸਟਰ ਡੋਜ਼ ਲੈਣੀ ਹੈ, ਉਨ੍ਹਾਂ ਨੂੰ ਗੰਭੀਰ ਬੀਮਾਰੀਆਂ ਤੋਂ ਪੀੜਤ ਹੋਣ ਦਾ ਸਰਟੀਫਿਕੇਟ ਦਿਖਾਉਣਾ ਪਵੇਗਾ।

Leave a Reply

Your email address will not be published. Required fields are marked *