ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : SSP Dr. Sandeep Garg

Patiala News 28 ਜਨਵਰੀ  : ਪੁਲਿਸ ਵਿਭਾਗ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਜ਼ਿਲ੍ਹੇ ਨੂੰ ਆਉਣ ਵਾਲੀਆਂ ਮੁੱਖ ਸੜਕਾਂ ਤੇ ਜ਼ਬਰਦਸਤ ਨਾਕੇਬੰਦੀ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਪਟਿਆਲਾ ਡਾ ਸੰਦੀਪ ਗਰਗ ਨੇ ਦੱਸਿਆ ਕਿ ਸਾਡੀਆਂ ਟੀਮਾਂ ਵੱਲੋਂ ਇਲਾਕੇ ਭਰ ਦੇ ਧਾਰਮਿਕ ਸਥਾਨਾਂ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਅਤੇ ਜ਼ਿਲੇ ਭਰ ਨੂੰ ਆਉਣ ਵਾਲੀਆਂ ਮੁੱਖ ਸੜਕਾਂ ਤੇ ਵਾਹਨਾਂ ਦੀ ਜਾਂਚ ਅਤੇ ਮਾੜੇ ਅਨਸਰਾਂ ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਨਸ਼ਾ ਅਤੇ ਹੱਦ ਤੋਂ ਵੱਧ ਪੈਸੇ ਲੈ ਕੇ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸਿਆ ਨਹੀਂ ਜਾਵੇਗਾ।

SSP Dr Sandeep Garg
SSP Dr. Sandeep Garg

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਦੇ ਲਈ ਕੈਮਰਿਆਂ ਦੀ ਮਦਦ ਵੀ ਲਈ ਜਾ ਰਹੀ ਹੈ ਅਤੇ ਵੱਲੋਂ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਕੋਈ ਵੀ ਮਾੜਾ ਅਨਸਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ । ਐਸ ਐਸ ਪੀ ਡਾ ਸੰਦੀਪ ਗਰਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਵੀ ਵਿਅਕਤੀ ਨੂੰ ਮਾੜੇ ਅਨਸਰ ਦੀ ਸ਼ੱਕ ਪੈਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਮਾੜੇ ਅਨਸਰਾਂ ਤੇ ਤੁਰੰਤ ਕਾਰਵਾਈ ਹੋ ਸਕੇ।

Leave a Reply

Your email address will not be published. Required fields are marked *