ਡੀਸੀ ਵੱਲੋਂ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ Patiala News Today

ਚੋਣ ਜ਼ਾਬਤਾ : ਪੈਂਫਲੈਟ ਜਾਂ ਪਰਚਿਆਂ ‘ਤੇ ਤਿੱਖੀ ਨਜ਼ਰ

Patiala News Today 12th January 2022 : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਨਿਰਵਿਘਨ, ਸ਼ਾਂਤਮਈ ਤੇ ਸੁਤੰਤਰ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਸਮੇਂ ਦੌਰਾਨ ਗ਼ੈਰ-ਕਾਨੂੰਨੀ ਪੋਸਟਰਾਂ, ਪੈਂਫਲੇਟ, ਹੈਂਡਬਿਲਾਂ, ਪਰਚਿਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਅੱਜ ਇੱਥੇ ਪ੍ਰਿੰਟਿੰਗ ਪ੍ਰੈਸ ਮਾਲਕਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਨਹੀਂ ਹੋਣ ਦੇਵੇਗਾ ਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਈ ਵੀ ਵਿਅਕਤੀ ਅਜਿਹਾ ਕੋਈ ਵੀ ਚੋਣ ਪੈਂਫਲੈਟ ਜਾਂ ਪੋਸਟਰ ਨਾ ਛਾਪੇ ਜਾਂ ਪ੍ਰਕਾਸ਼ਿਤ ਨਾ ਕਰੇ, ਜਿਸ ‘ਤੇ ਪ੍ਰਿੰਟਰ, ਪ੍ਰਕਾਸ਼ਕ, ਕਾਪੀਆਂ ਦੀ ਗਿਣਤੀ ਆਦਿ ਦਾ ਵੇਰਵਾ ਦਰਜ ਨਾ ਹੋਵੇ।

ਡੀਸੀ ਸੰਦੀਪ ਹੰਸ ਨੇ ਕਿਹਾ ਕਿ ਇਸ ਤੋਂ ਇਲਾਵਾ ਪੈਂਫਲੈਟਾਂ, ਹੈਂਡਬਿਲਾਂ, ਫੋਲਡਰਾਂ, ਪਰਚਿਆਂ ਦੀ ਹਰੇਕ ਕਾਪੀ ‘ਤੇ ਛਾਪੀਆਂ ਗਈਆਂ ਕਾਪੀਆਂ ਦੀ ਗਿਣਤੀ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ। ਉਨਾਂ ਕਿਹਾ ਕਿ ਚੋਣ ਸੰਬੰਧੀ ਛਾਪੀ ਗਈ ਸਮੱਗਰੀ ਦਾ ਪੂਰਾ ਵੇਰਵਾ ਸਬੰਧਤ ਰਿਟਰਨਿੰਗ ਅਫ਼ਸਰ ਨੂੰ ਜ਼ਰੂਰ ਦੱਸਿਆ ਜਾਵੇ। ਡਿਪਟੀ ਕਮਿਸ਼ਨਰ ਨੇ ਪ੍ਰਿੰਟਿੰਗ ਪ੍ਰੈੱਸ  ਦੇ ਮਾਲਕਾਂ ਦੇ ਨੁਮਾਇੰਦਿਆਂ ਨੂੰ ਪੈਂਫਲੈਟ, ਪਰਚੇ, ਪੋਸਟਰ, ਹੈਂਡਬਿੱਲ ਅਤੇ ਹੋਰ ਚੋਣ ਸਮੱਗਰੀ ਪ੍ਰਕਾਸ਼ਿਤ ਕਰਨ ਲਈ ਆਏ ਵਿਅਕਤੀਆਂ ਤੋਂ ਘੋਸ਼ਣਾ ਪੱਤਰ ਲਾਜ਼ਮੀ ਪ੍ਰਰਾਪਤ ਕਰਨ ਲਈ ਵੀ ਕਿਹਾ। ਉਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Patiala News Live
Patiala News Live

Leave a Reply

Your email address will not be published. Required fields are marked *