Patiala News 28 ਜਨਵਰੀ : ਪੁਲਿਸ ਵਿਭਾਗ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਜ਼ਿਲ੍ਹੇ ਨੂੰ ਆਉਣ ਵਾਲੀਆਂ ਮੁੱਖ ਸੜਕਾਂ ਤੇ ਜ਼ਬਰਦਸਤ ਨਾਕੇਬੰਦੀ ਕਰਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਪਟਿਆਲਾ ਡਾ ਸੰਦੀਪ ਗਰਗ ਨੇ ਦੱਸਿਆ ਕਿ ਸਾਡੀਆਂ ਟੀਮਾਂ ਵੱਲੋਂ ਇਲਾਕੇ ਭਰ ਦੇ ਧਾਰਮਿਕ ਸਥਾਨਾਂ ਤੋਂ ਇਲਾਵਾ ਰੇਲਵੇ ਸਟੇਸ਼ਨਾਂ ਅਤੇ ਜ਼ਿਲੇ ਭਰ ਨੂੰ ਆਉਣ ਵਾਲੀਆਂ ਮੁੱਖ ਸੜਕਾਂ ਤੇ ਵਾਹਨਾਂ ਦੀ ਜਾਂਚ ਅਤੇ ਮਾੜੇ ਅਨਸਰਾਂ ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਨਸ਼ਾ ਅਤੇ ਹੱਦ ਤੋਂ ਵੱਧ ਪੈਸੇ ਲੈ ਕੇ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸਿਆ ਨਹੀਂ ਜਾਵੇਗਾ।
SSP Dr. Sandeep Garg |
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਪੂਰਨ ਰੂਪ ਵਿੱਚ ਲਾਗੂ ਕਰਵਾਉਣ ਦੇ ਲਈ ਕੈਮਰਿਆਂ ਦੀ ਮਦਦ ਵੀ ਲਈ ਜਾ ਰਹੀ ਹੈ ਅਤੇ ਵੱਲੋਂ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਕੋਈ ਵੀ ਮਾੜਾ ਅਨਸਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ । ਐਸ ਐਸ ਪੀ ਡਾ ਸੰਦੀਪ ਗਰਗ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਵੀ ਵਿਅਕਤੀ ਨੂੰ ਮਾੜੇ ਅਨਸਰ ਦੀ ਸ਼ੱਕ ਪੈਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਮਾੜੇ ਅਨਸਰਾਂ ਤੇ ਤੁਰੰਤ ਕਾਰਵਾਈ ਹੋ ਸਕੇ।