ਬੇਰੁਜ਼ਗਾਰ ਲਾਈਨਮੈਨਾ ਨੇ ਪਾਵਰਕੌਮ ਦੇ ਗੇਟ ਬੰਦ ਕੀਤੇ Patiala News

 

Patiala news
Patiala News

Patiala News 6th January 2022 : ਪਾਵਰਕੌਮ ‘ਚ ਨੌਕਰੀ ਦੀ ਮੰਗ ਲਈ ਬੇਰੁਜ਼ਗਾਰ ਸਹਾਇਕ ਲਾਈਨਮੈਨ ਨੇ ਤੜਕਸਾਰ ਪਾਵਰਕੌਮ ਦੇ ਤਿੰਨੋਂ ਮੁੱਖ ਗੇਟਾਂ ਤੇ ਤਾਲਾ ਜੜ੍ਹ ਕੇ ਧਰਨਾ ਲਗਾ ਲਿਆ ਹੈ। ਇਸ ਮੌਕੇ ਬੇਰੁਜ਼ਗਾਰ ਲਾਈਨਮੈਨਾਂ ਨੇ ਪਾਵਰਕੌਮ ਪ੍ਰਸ਼ਾਸਨ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਬੇਰੁਜ਼ਗਾਰ ਲਾਈਨਮੈਨਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨੌੰ ਸੌ ਸੱਤਰ ਸਹਾਇਕ ਲਾਈਨਮੈਨਾਂ ਦੀ ਭਰਤੀ ਦੀ ਮੰਗ ਕਰਦਿਆਂ ਰਹਿਣਾ ਪ੍ਰੰਤੂ ਹਰ ਵਾਰ ਮੀਟਿੰਗਾ ਵਿਚ ਭਰੋਸਾ ਦੇ ਕੇ ਉਨ੍ਹਾਂ ਨੂੰ ਲਾਅਰੇ ਹੀ ਲਗਾਏ ਜਾ ਰਹੇ ਹਨ। ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ ਜਦੋਂ ਤਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤਕ ਉਹ ਧਰਨਾ ਸਮਾਪਤ ਨਹੀਂ ਕਰਨਗੇ।

ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਲਾਈਨਮੈਨ ਯੂਨੀਅਨ ਦੇ ਪ੍ਰਧਾਨ ਮਨਜਿੰਦਰ ਸ਼ਰਮਾ ਤੇ ਆਗੂ ਨਿਤਿਨ ਸ਼ਰਮਾ ਨੇ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ 970 ਸਹਾਇਕ ਲਾਈਨਮੈਨਾਂ ਦੀ ਭਰਤੀ ਦੀ ਮੰਗ ਕਰਦੇ ਆ ਰਹੇ ਹਨ ਕਿਉਂਕਿ ਪਾਵਰਕੌਮ ਪ੍ਰਸ਼ਾਸਨ ਵੱਲੋਂ ਸਾਲ 2019 ਵਿਚ 3500 ਸਹਾਇਕ ਸਹਾਇਕ ਲਾਈਨਮੈਨਾਂ ਦੀ ਭਰਤੀ ਲਈ ਪ੍ਰੀਖਿਆ ਲਈ ਗਈ ਸੀ। ਤਾ ਉਸ ਸਮੇ 2530 ਸਹਾਇਕ ਲਾਇਨਮੈਨਾ ਦੀ ਭਰਤੀ ਤਾ ਕਰ ਦਿੱਤੀ ਗਈ ਸੀ ਜਦੋਂਕਿ 970 ਸਹਾਇਕ ਲਾਇਨਮੈਨਾ ਦੀ ਭਰਤੀ ਲਾਕਡਾਊਨ ਲੱਗਣ ਕਾਰਨ ਅੱਧ ਵਿਚਕਾਰ ਹੀ ਲਟਕ ਗਈ ਸੀ ਉਸ ਸਮੇਂ ਤੋਂ ਲੈ ਕੇ ਉਹ ਸਾਈਕਲਿੰਗ ਲਾਈਨਮੈਨਾਂ ਦੀ ਭਰਤੀ ਦੀ ਮੰਗ ਕਰਦੇ ਆ ਰਹੇ ਹਨ। ਇਸ ਸੰਬੰਧ ਵਿਚ ਲੰਘੇ ਦਿਨੀਂ ਪਾਵਰਕੌਮ ਦੇ ਦਫਤਰ ਮੂਹਰੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਤਾਂ ਉਸ ਵੇਲੇ ਦੇ ਤੱਤਕਾਲੀਨ ਸੀਐਮਡੀ ਏ ਵੇਨੂੰ ਪ੍ਰਸਾਦ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੀਆਂ ਸੇਵਾਵਾਂ ਸੰਬੰਧੀ ਜਲਦ ਤੋਂ ਜਲਦ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ। ਪ੍ਰੰਤੂ ਜਦੋਂ ਤੋਂ ਸੀਐਮਡੀ ਬਲਦੇਵ ਸਿੰਘ ਸਰਾਂ ਨੇ ਕਾਰਜਭਾਰ ਸੰਭਾਲਿਆ ਹੈ ਉਦੋਂ ਤੋਂ ਉਨ੍ਹਾਂ ਦੇ ਲਟਕੇ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਇਹ ਸੰਘਰਸ਼ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਤਿੰਨ ਸਾਥੀਆਂ ਵੱਲੋਂ ਅਬਲੋਵਾਲ ਟੈਂਕੀ ਤੇ ਪੈਟਰੋਲ ਦੀ ਬੋਤਲ ਲੈ ਕੇ ਧਰਨਾ ਵੀ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *