ਸੁਖਪਾਲ ਸਿੰਘ ਖਹਿਰਾ ਜੇਲ੍ਹ ਵਿੱਚੋ ਰਿਹਾਅ : Patiala News

ਦੁਸ਼ਮਣਾਂ ਨੇ ਪੂਰਾ ਜ਼ੋਰ ਲਾਇਆ ਪਰ ਵਾਹਿਗੁਰੂ ਦੀ ਓਟ ਤੇ ਪਾਰਟੀ ਦਾ ਸਾਥ ਰਿਹਾ : ਸੁਖਪਾਲ ਖਹਿਰਾ

Sukhpal Singh Khaira-Patiala News
Sukhpal Singh Khaira-Patiala News

Patiala News  : ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ ਤੋਂ ਬਾਅਦ ਅੱਜ ਕੇਂਦਰੀ ਜੇਲ੍ਹ ਪਟਿਆਲਾ ‘ਚੋਂ ਰਿਹਾਅ ਕੀਤਾ ਗਿਆ। ਜੇਲ੍ਹ ਤੋਂ ਨਿਕਲਦਿਆਂ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਦੁਸ਼ਮਣਾਂ ਨੇ ਮੈਨੂੰ ਚੋਣ ਪ੍ਰਣਾਲੀ ਤੋਂ ਬਾਹਰ ਕਰਨ ਦਾ ਪੂਰਾ ਜ਼ੋਰ ਲਾਇਆ ਪਰ ਵਾਹਿਗੁਰੂ ਦੀ ਓਟ ਆਸਰੇ ਤੇ ਪਾਰਟੀ ਦੇ ਸਾਥ ਦੇ ਚਲਦਿਆਂ ਉਨ੍ਹਾਂ ਨੂੰ ਟਿਕਟ ਵੀ ਮਿਲੀ ਤੇ ਅੱਜ ਰਿਹਾਈ ਵੀ ਹੋਈ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸਕੱਤਰ ਪੰਕਜ ਕੁਮਾਰ ਵੱਲੋਂ ਉਨ੍ਹਾਂ ਖ਼ਿਲਾਫ਼ ਝੂਠਾ ਬਿਆਨ ਦਿੱਤਾ ਗਿਆ ਤੇ ਇਸਦੇ ਨਾਲ ਹੀ ਪਾਰਟੀ ਨੇ ਦੋ ਕਰੋੜ ਦੀ ਰਾਸ਼ੀ ਇਕੱਠੀ ਕੀਤੀ ਪਰ ਸਾਰੇ ਝੂਠੇ ਦੋਸ਼ ਉਨ੍ਹਾਂ ਦੇ ਸਿਰ ਮੜ੍ਹ ਦਿੱਤੇ ਗਏ।

 ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਜਾਣ ਦਾ ਕੋਈ ਮਲਾਲ ਨਹੀਂ ਹੈ ਪਰ ਬੇਗੁਨਾਹ ਹੋਣ ਦੇ ਬਾਵਜੂਦ ਢਾਈ ਮਹੀਨੇ ਤਕ ਜੇਲ੍ਹ ‘ਚ ਬੰਦ ਰੱਖਿਆ ਗਿਆ ਹੈ ਇਸ ਲਈ ਕ੍ਰਿਮੀਨਲ ਜਸਟਿਸ ਸਿਸਟਮ ਵਿੱਚ ਬਦਲਾਅ ਦੀ ਵੀ ਲੋੜ ਮਹਿਸੂਸ ਹੋ ਰਹੀ ਹੈ ਕਿਉਂਕਿ ਉਨ੍ਹਾਂ ਵਰਗੇ ਹੋਰ ਵੀ ਕਈ ਬੇਕਸੂਰ ਜੇਲ੍ਹ ਦੇ ਅੰਦਰ ਕਈ ਮਹੀਨਿਆਂ ਤੋਂ ਬੈਠੇ ਹਨ। ਖਹਿਰਾ ਨੇ ਕਿਹਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਵਿੱਚ ਕੁਝ ਦੁਸ਼ਮਣ ਹਨ ਜੋ ਨਹੀਂ ਚਾਹੁੰਦੇ ਕਿ ਉਹ ਹੁਣ ਚੋਣ ਲੜਨ ਪਰ ਲੋਕਾਂ ਦੇ ਪਿਆਰ ਅਤੇ ਪਾਰਟੀ ਸਦਕਾ ਉਹ ਚੋਣ ਲੜ ਰਹੇ ਹਨ।

Leave a Reply

Your email address will not be published. Required fields are marked *