ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਹਦੂਦ ਅੰਦਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਸਵੇਰੇ 07:00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਡਰਾਈ ਡੇਅ ਘੋਸ਼ਿਤ
January-26-Republic-Day-declared-dry-day-DC-Madhvi-Kataria |
ਮਲੇਰਕੋਟਲਾ 18 ਜਨਵਰੀ : 2022
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਲੇਰਕੋਟਲਾ ਅੰਦਰ 26 ਜਨਵਰੀ 2022 ਨੂੰ ਗਣਤੰਤਰਤਾ ਦਿਵਸ ਮੌਕੇ ਸਵੇਰੇ 07:00 ਵਜੇ ਤੋਂ ਲੈ ਕੇ ਸ਼ਾਮ 05:00 ਵਜੇ ਤੱਕ ਡਰਾਈ ਡੇਅ (“Dry Day”) ਘੋਸ਼ਿਤ ਕੀਤਾ ਹੈ।
ਉਪਰੋਕਤ ਪਾਬੰਦੀ ਦੌਰਾਨ ਜ਼ਿਲ੍ਹਾ ਮਲੇਰਕੋਟਲਾ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿੱਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।