Patiala News ਚੌਥੇ ਦਿਨ 14 ਉਮੀਦਵਾਰਾਂ ਨੇ ਭਰੇ ਉਮੀਦਵਾਰੀ ਕਾਗਜ਼, 30 ਜਨਵਰੀ ਨੂੰ ਰਹੇਗੀ ਛੁੱਟੀ

AVvXsEg6Vt9IDdryXrTpr0BfTUjvzzJ4GjbUyiRtajQhLT8mH4LGvdQFmkF Iim0BEMkqV0T CB67W6lX0VFxfOETGzBkpXdGnxeVAT037pul5c2CtwIvJhVA6W85xlAE2tdtthfNzA4mawxgOSfjeYansVkRqEupJq18BypkBHfoelpa45 59vrJLYdG0F6bw -

News Patiala, 29 ਜਨਵਰੀ, 2022 – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ  ਸੰਦੀਪ ਹੰਸ ਨੇ ਦੱਸਿਆ ਕਿ ਨਾਮਜ਼ਦਗੀਆਂ ਦੇ ਚੌਥੇ ਦਿਨ  ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ‘ਚ 14 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ  ਸੰਦੀਪ ਹੰਸ ਨੇ ਦੱਸਿਆ ਕਿ  ਵਿਧਾਨ ਸਭਾ ਹਲਕਾ 115-ਪਟਿਆਲਾ ‘ਚ ਰਿਟਰਨਿੰਗ ਅਫ਼ਸਰ ਚਰਨਜੀਤ ਸਿੰਘ ਕੋਲ ਆਜ਼ਾਦ ਉਮੀਦਵਾਰ ਦਵਿੰਦਰ ਸਿੰਘ, ਜਨ ਆਸਰਾ ਪਾਰਟੀ ਦੇ ਯੋਗੇਸ਼ ਕੁਮਾਰ, ਆਜ਼ਾਦ ਉਮੀਦਵਾਰ ਜੋਤੀ ਤਿਵਾੜੀ ਅਤੇ ਸੋਨੂੰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 

 ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ ‘ਚ ਰਿਟਰਨਿੰਗ ਅਫ਼ਸਰ ਕੰਨੂ ਗਰਗ ਕੋਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕਬੀਰ ਦਾਸ ਤੇ ਵਿਕਰਮਜੀਤ ਸਿੰਘ ਚੌਹਾਨ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-111-ਰਾਜਪੁਰਾ ‘ਚ ਰਿਟਰਨਿੰਗ ਅਫ਼ਸਰ ਡਾ. ਸੰਜੀਵ ਕੁਮਾਰ ਕੋਲ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਤੇ ਸੁਰਿੰਦਰ ਸਿੰਘ ਵੱਲੋਂ ਕਾਗਜ਼ ਭਰੇ ਗਏ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਹਰਦਿਆਲ ਸਿੰਘ ਅਤੇ ਗੁਰਮੀਤ ਕੌਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। 113-ਘਨੌਰ ‘ਚ  ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਦਾਖਲ ਨਹੀਂ ਕੀਤੇ ਗਏ ਹਨ।  ਜਦ ਕਿ ਵਿਧਾਨ ਸਭਾ ਹਲਕਾ 114-ਸਨੌਰ ‘ਚ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਕੋਲ ਇਨਸਾਨੀਅਤ ਲੋਕ ਵਿਕਾਸ ਪਾਰਟੀ ਵੱਲੋਂ ਸਾਗਰ ਸ਼ਰਮਾ ਵੱਲੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 116-ਸਮਾਣਾ ‘ਚ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਕਾਗਜ਼ ਦਾਖਲ ਨਹੀਂ ਕੀਤੇ ਗਏ ਜਦ ਕਿ 117-ਸ਼ੁਤਰਾਣਾ ਦੇ ਰਿਟਰਨਿੰਗ ਅਫ਼ਸਰ ਅੰਕੁਰਜੀਤ ਸਿੰਘ ਕੋਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਕਾਗਜ਼ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ 30 ਜਨਵਰੀ ਨੂੰ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਪ੍ਰਾਪਤ ਨਹੀਂ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਉਮੀਦਵਾਰਾਂ ਸਬੰਧੀ ਮੁਕੰਮਲ ਜਾਣਕਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਵਿਕਸਤ ਕੀਤੀ ਗਏ ਮੋਬਾਇਲ ਐਪ ‘ਨੋ ਯੂਅਰ ਕੈਂਡੀਡੇਟ’ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਵੋਟਰਾਂ ਨੂੰ ਇਸ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਵੀ ਕੀਤੀ। 

Leave a Reply

Your email address will not be published. Required fields are marked *