ਚਾਈਨਾ ਡੋਰ ਫੜਨ ਲਈ ਪੁਲਿਸ ਵੱਲੋਂ ਦੁਕਾਨਾਂ ਤੇ ਛਾਪੇਮਾਰੀ: Patiala News Today

 ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਕਰਾਂਗੇ ਸਖ਼ਤ ਕਾਰਵਾਈ : ਚੌਕੀ ਇੰਚਾਰਜ

Patiala News Today
Patiala News Today

Patiala News Today: ਪੁਲਿਸ ਵੱਲੋਂ ਚਾਈਨਾ ਡੋਰ ਫੜਨ ਲਈ ਬਹਾਦਰਗੜ੍ਹ ਵਿੱਚ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਚੌਕੀ ਬਹਾਦਰਗੜ੍ਹ ਦੇ ਇੰਚਾਰਜ ਮਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਚਾਈਨਾ ਡੋਰ ਫੜਨ ਲਈ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

 ਹਾਲੇ ਤੱਕ ਬਹਾਦਰਗੜ੍ਹ ‘ਚ ਪਾਬੰਦੀਸ਼ੁਦਾ ਚਾਈਨਾ ਡੋਰ ਨਹੀਂ ਮਿਲੀ ਹੈ ਪਰ ਜੇਕਰ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਹਰ ਰੋਜ਼ ਚਾਈਨਾ ਡੋਰ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀਆਂ ਖਬਰਾਂ ਆ ਰਹੀਆਂ ਹਨ। ਸਰਕਾਰ ਵੱਲੋਂ ਚਾਈਨਾ ਡੋਰ ‘ਤੇ ਪਾਬੰਦੀ ਲਾਈ ਹੋਈ ਹੈ। ਹਾਦਸਿਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਤੇ ਸ਼ਿਕੰਜ਼ਾ ਕੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *