ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ: Punjab News

ਇਸ ਕਦਮ ਦਾ ਉਦੇਸ਼ ਸੰਕਟ ਵਿੱਚ ਘਿਰੇ ਪਰਿਵਾਰਾਂ ਦੀ ਸਹਾਇਤਾ ਕਰਨਾ 

Punjab News
Punjab News

ਪੰਜਾਬ ਸਰਕਾਰ ਵੱਲੋ ਜਾਰੀ ਕੀਤੇ ਨੰਬਰਾ ਦੀ ਜਾਣਕਾਰੀ

Punjab News, 25 ਫਰਵਰੀ 2022 – ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ  ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ  ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ  +91-172-4111905 `ਤੇ ਸੰਪਰਕ ਕਰਕੇ  ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ  ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।

ਪਟਿਆਲਾ ਪ੍ਰਸ਼ਾਸਨ ਵੱਲੋ ਜਾਰੀ ਕੀਤੇ ਨੰਬਰਾ ਦੀ ਜਾਣਕਾਰੀ

  • ਯੁਕਰੇਨ ‘ਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਤੇ ਈਮੇਲ ਜਾਰੀ-ਡਿਪਟੀ ਕਮਿਸ਼ਨਰ
  • ਜਾਣਕਾਰੀ ਹੈਲਪਲਾਈਨ ਨੰਬਰ 62843-57500 ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇਣ ਸਮੇਤ ਈਮੇਲ ‘ਤੇ ਵੀ ਭੇਜੀ ਜਾ ਸਕਦੀ ਹੈ-ਸੰਦੀਪ ਹੰਸ

Patiala News: ਯੁਕਰੇਨ ਵਿੱਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਹੋਰ ਨਾਗਰਿਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਹੈਲਪਲਾਈਨ ਨੰਬਰ 62843-57500 ਅਤੇ ਈਮੇਲ madcptl118@gmail.com ਜਾਰੀ ਕੀਤੀ ਗਈ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ ‘ਚ ਫਸੇ ਨਾਗਰਿਕਾਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ‘ਤੇ ਰਾਜ ਸਰਕਾਰ ਰਾਹੀਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫਸੇ ਹਨ ਉਹ ਤੁਰੰਤ ਉਨ੍ਹਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਮੁਹਈਆ ਕਰਵਾਉਣ ਸਮੇਤ ਈਮੇਲ ਉਪਰ ਆਪਣੀ ਜਾਣਕਾਰੀ ਭੇਜ ਸਕਦੇ ਹਨ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਇਸ ਸੂਚਨਾ ‘ਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ ਜਾਂ ਕਾਲਜ ਦਾ ਨਾਮ, ਯੁਕਰੇਨ ਵਿੱਚ ਉਨ੍ਹਾਂ ਦੇ ਰਿਹਾਇਸ਼ ਦਾ ਪਤਾ ਅਤੇ ਸੰਪਰਕ ਨੰਬਰ ਸਮੇਤ ਪਟਿਆਲਾ ਜ਼ਿਲ੍ਹੇ ਦਾ ਪਤਾ ਅਤੇ ਸੰਪਰਕ ਨੰਬਰ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਹੈਲਪਲਾਈਨ ਨੰਬਰ 62843-57500 ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇਣ ਤੋਂ ਇਲਾਵਾ ਈਮੇਲ madcptl118@gmail.com ਉਪਰ ਵੀ ਸਾਂਝੀ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *