ਲਹਿਰਾਗਾਗਾ ਦਾ ਵਿਕਾਸ ਸਿਰਫ ਕਾਂਗਰਸ ਵੇਲੇ ਹੋਇਆ : Rajinder Kaur Bhattal Former Chief minister of Punjab

ਰਾਜਿੰਦਰ ਕੌਰ ਭੱਠਲ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ

Rajinder Kaur Bhattal Former Chief minister of Punjab
Rajinder Kaur Bhattal Former Chief minister of Punjab

Patiala News: ਲਹਿਰਾਗਾਗਾ ਅੰਦਰ ਜਿੰਨੇ ਵੀ ਵਿਕਾਸ ਦੇ ਕੰਮ ਹੋਏ ਉਹ ਕੇਵਲ ਤੇ ਕੇਵਲ ਕਾਂਗਰਸ ਸਰਕਾਰ ਵੇਲੇ ਹੀ ਹੋਏ ਹਨ। ਇਹ ਵਿਚਾਰ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਹਲਕਾ ਲਹਿਰਾ ਤੋਂ ਕਾਂਗਰਸ ਦੀ ਉਮੀਦਵਾਰ ਬੀਬੀ ਰਾਜਿੰਦਰ ਕੌਰ ਭੱਠਲ ਨੇ ਸਥਾਨਕ ਪੰਜਾਬੀ ਬਾਗ ਕਾਲੋਨੀ ਵਿਚ ਔਰਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। 

ਇਸ ਸਮੇਂ ਸੈਂਕੜੇ ਪਰਿਵਾਰਾਂ ਦੀਆਂ ਮਹਿਲਾਵਾਂ ਨੇ ਇਕਜੁੱਟ ਹੋ ਕੇ ਬੀਬੀ ਭੱਠਲ ਨੂੰ ਜਿਤਾਉਣ ਦਾ ਐਲਾਨ ਕੀਤਾ ਅਤੇ ਇਸ ਮੌਕੇ ਉਨਾਂ ਵੱਲੋਂ ਬੀਬੀ ਭੱਠਲ ਨੂੰ ਲੱਡੂਆਂ ਨਾਲ ਵੀ ਤੋਲਿਆ ਗਿਆ। ਉਥੇ ਮਜੌਦ ਮਹਿਲਾਵਾਂ ਨੇ ਕਿਹਾ ਕਿ ਉਹ ਬੀਬੀ ਭੱਠਲ ਦੀ ਜਿੱਤ ਲਈ ਘਰ- ਘਰ ਜਾ ਕੇ ਪ੍ਰਚਾਰ ਕਰਨਗੀਆਂ ਅਤੇ ਬੀਬੀ ਭੱਠਲ ਨੂੰ ਹੀ ਜਿਤਾ ਕੇ ਦਮ ਲੈਣਗੀਆਂ। 

ਰਾਜਿੰਦਰ ਕੌਰ ਭੱਠਲ  ਨੇ ਵੀ ਮਹਿਲਾਵਾਂ ਦੇ ਸਮਰਥਨ ਤੋਂ ਖੁਸ਼ ਹੁੰਦਿਆਂ ਕਿਹਾ, ਕਿ ਹਲਕੇ ਦੇ ਲੋਕਾਂ ਦੇ ਮਿਲ ਰਹੇ ਪਿਆਰ ਅਤੇ ਸਹਿਯੋਗ ਦੇ ਕਰਜ਼ ਨੂੰ ਉਹ ਕਦੇ ਵੀ ਨਹੀਂ ਉਤਾਰ ਸਕਦੇ। ਬੀਬੀ ਭੱਠਲ ਨੇ ਦਾਅਵਾ ਕੀਤਾ, ਕਿ ਹਲਕੇ ਅੰਦਰ ਜੋ ਵੀ ਵਿਕਾਸ ਕੰਮ ਹੋਏ ਹਨ ਉਹ ਸਿਰਫ ਤੇ ਸਿਰਫ ਕਾਂਗਰਸ ਦੇ ਰਾਜ ਵਿਚ ਹੋਏ ਹਨ।

 ਕਾਂਗਰਸ ਸਰਕਾਰ ਨੇ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ। ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਕਮ ਵਿੱਚ  ਵੀ ਵਾਧਾ ਕੀਤਾ। ਇਸ ਤੋ ਇਲਾਵਾ ਬਿਜਲੀ ਦੇ ਰੇਟ ਘਟਾਏ,  ਪੈਟਰੋਲ ਅਤੇ ਡੀਜ਼ਲ ਤੇ ਟੈਕਸ ਘਟਾਇਆ ਹੈ। ਇਸ ਦੇ ਨਾਲ ਲੋਕਾਂ ਨੂੰ ਇਕ ਵੱਡੀ ਰਾਹਤ ਮਿਲੀ ਹੈ। ਸਮੁੱਚੇ ਪੰਜਾਬ ਅੰਦਰ ਕਾਂਗਰਸ ਦੇ ਹੱਕ ਵਿਚ ਪ੍ਰਚਾਰ ਹੋ ਰਿਹਾ ਹੈ। ਜਿਸ ਅੱਗੇ ਵਿਰੋਧੀ ਪਾਰਟੀਆਂ ਖੇਰੂੰ ਖੇਰੂੰ ਹੋ ਜਾਣਗੀਆਂ।

ਇਸ ਮੌਕੇ ਬੀਬੀ ਭੱਠਲ ਦੇ ਨਾਲ ਓ ਐੱਸ ਡੀ ਰਵਿੰਦਰ ਸਿੰਘ ਟੁਰਨਾ, ਜਿਲਾ ਸ਼ਿਕਾਇਤ ਕਮੇਟੀ ਮੈਂਬਰ ਐਡਵੋਕੇਟ ਰਜਨੀਸ਼ ਗੁਪਤਾ ,ਸਾਬਕਾ ਡਾਇਰੈਕਟਰ ਸੰਜੀਵ ਕੁਮਾਰ ਹਨੀ , ਬਲਾਕ ਪ੍ਰਧਾਨ ਰਾਜੇਸ਼ ਕੁਮਾਰ ਭੋਲਾ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਕਸ਼ਮੀਰਾ ਸਿੰਘ ਜਲੂਰ ,ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਬੇਦੀ, ਜੀਵਨ ਕੁਮਾਰ ਕਾਲਾ ਹਰਿਆਊ ਵਾਲੇ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *