ਭੜਕੇ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ
Patiala News |
Patiala News, 11 ਫਰਵਰੀ- ਨਾਭਾ ਰੋਡ ਵਿਖੇ ਸੜਕ ‘ਤੇ ਪੈਦਲ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਕੁਚਲ ਦਿੱਤਾ। ਹਾਦਸੇ ‘ਚ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਤੀ ਲਾਲ (45) ਵਾਸੀ ਬਿਹਾਰ ਦੇ ਰੂਪ ‘ਚ ਹੋਈ।ਉਹ ਇਸ ਸਮੇਂ ਨਵੀਂ ਅਨਾਜ ਮੰਡੀ ਵਿਖੇ ਰਹਿ ਰਿਹਾ ਸੀ। ਲਾਸ਼ ਨੂੰ ਫਿਲਹਾਲ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ‘ਚ ਰੱਖ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਸੈਂਚਰੀ ਇਨਕਲੇਵ ਦੇ ਏ. ਐੱਸ. ਆਈ. ਜਸਵਿੰਦਰ ਸਿੰਘ ਕਰ ਰਹੇ ਹਨ।
ਦੂਜੇ ਪਾਸੇ ਸੀਤੀ ਲਾਲ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਉਥੇ 200 ਦੇ ਲਗਭਗ ਮਜ਼ਦੂਰ ਇਕੱਠੇ ਹੋ ਗਏ ਅਤੇ ਟਰੱਕ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ। ਭੜਕੇ ਮਜ਼ਦੂਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਟਰੱਕ ਡਰਾਈਵਰ ਵਿਰੁੱਧ ਤੁਰੰਤ ਕੇਸ ਦਰਜ ਕੀਤਾ ਜਾਵੇ ਅਤੇ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ। ਮਜ਼ਦੂ ‘ ਨੇ ਲਾਹੀ ਨਾਲ ਗੱਡੀ ਚਲਾਉਣ ਦਾ ਦੋਸ਼ ਲਗਾਇਆ।
ਮਜ਼ਦੂਰਾਂ ਨੇ ਪੋਸਟਮਾਰਟਮ ਕਰਵਾਉਣ ਤੋਂ ਵੀ ਮਨ੍ਹਾ ਕੀਤਾ ਹੈ। ਉਹ ਇਸ ਗੱਲ `ਤੇ ਅੜੇ ਹੋਏ ਹਨ ਕਿ ਜਦੋਂ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਸੀਤੀ ਲਾਲ ਦੇ ਪਰਿਵਾਰ ਨੂੰ ਨੌਕਰੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ। ਪੁਲਸ ਨੇ ਮਜ਼ਦੂਰਾਂ ਨੂੰ ਸ਼ਾਂਤ ਕੀਤਾ ਅਤੇ ਕਿਹਾ ਕਿ ਹਰ ਹਾਲ ‘ਚ ਕੇਸ ਦਰਜ ਕਰ ਕੇ ਸਖਤ ਕਾਰਵਾਈ ਕੀਤੀ ਜਾਵੇਗੀ |
ਇਸ ਸਬੰਧੀ ਏ. ਐੱਸ.ਆਈ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਜੇ ਤੱਕ ਕੋਈ ਬਿਆਨ ਦਰਜ ਕਰਵਾਉਣ ਲਈ ਹੀ ਨਹੀਂ ਹ ਆ ਰਿਹਾ। ਇਥੇ ਇਹ ਦੱਸਣਯੋਗ ਹੈ ਕਿ ਸ਼ਹਿਰ `ਚ ਲਗਾਤਾਰ ਸੜਕ ਹਾਦਸੇ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਕੋਈ ਨਾਲ ਕੋਈ ਜਾਨ ਜਾ ਰਹੀ ਹੈ ਪਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਪਟਿਆਲਾ ਸ਼ਹਿਰ ਦੀਆਂ ਕਈ ਸੜਕਾਂ ਤਾਂ ਖੂਨੀ ਸੜਕਾਂ ਦਾ ਰੂਪ ਧਾਰਨ ਕਰ ਚੁਕੀਆਂ ਹਨ।
ਇਨ੍ਹਾਂ ‘ਚ ਸਰਹੰਦ ਰੋਡ, ਰਾਜਪੁਰਾ ਰੋਡ ਅਤੇ ਨਾਭਾ ਰੋਡ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹਨ ਪਰ ਸੜਕ ਹਾਦਸਿਆਂ ਨੂੰ ਘੱਟ ਲਈ ਕੁਝ ਵੀ ਨਹੀਂ ਕੀਤਾ ਜਾ ਰਿਹਾ। ਇਥੇ ਇਹ ਵੀ ਦੱਸਣਯੋਗ ਹੈ ਕਿ ਐੱਸ. ਐੱਸ. ਪੀ. ਵਿਕਰਮਜੀਤ ਸਿੰਘ ਦੁੱਗਲ ਨੇ ਐਕਸੀਡੈਂਟਲ ਏਰੀਏ ਟਰੇਸ ਕਰ ਕੇ ਉਥੇ ਸੁਧਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਤੋਂ ਬਾਅਦ ਉਹ ਪ੍ਰਾਜੈਕਟ ਵੀ ਠੰਢੇ ਬਸਤੇ ‘ਚ ਪੈ ਗਿਆ।