Punjab Assembly Elections 2022
ਨਵੀਂ ਦਿੱਲੀ, 17 ਫ਼ਰਵਰੀ, 2022:
ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਸ:ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
ਸ: ਢਿੱਲੋਂ ਵਿਰੁੱਧ ਇਹ ਐਕਸ਼ਨ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦਾ ਹਵਾਲਾ ਦੇ ਕੇ ਕੀਤਾ ਗਿਆ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀਆਂ ਵਿੱਚ ਗਿਣੇ ਜਾਂਦੇ ਸ: ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਕਾਂਗਰਸ ਟਿਕਟ ਦੇ ਚਾਹਵਾਨ ਸਨ ਪਰ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਹੋ ਕੇ ਬਾਗੀ ਹੋ ਗਏ ਸਨ।
ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ ਵੱਲੋਂ ਜਾਰੀ ਇਕ ਸਤਰ ਦੇ ਇਕ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ, ‘ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਲਈ ਸ: ਕੇਵਲ ਸਿੰਘ ਢਿੱਲੋਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ।’
ਜ਼ਿਕਰਯੋਗ ਹੈ ਕਿ ਬਰਨਾਲਾ ਹਲਕੇ ਤੋਂ ਇਸ ਵਾਰ ਕਾਂਗਰਸ ਪਾਰਟੀ ਨੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਪਵਨ ਬਾਂਸਲ ਦੇ ਬੇਟੇ ਮੁਨੀਸ਼ ਬਾਂਸਲ ਨੂੰ ਉਮੀਦਵਾਰ ਬਣਾਇਆ ਹੈ।
Punjab Assembly Elections 2022 |