Nabha ਕਰੰਟ ਲੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ: Patiala News

Nabha Patiala News
Nabha Patiala News


Patiala News 8th February 2022: 

            Nabha ਨੇੜਲੇ ਪਿੰਡ ਲੁਬਾਣਾ ਟੇਕੂ ਵਿਖੇ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਪਿੰਡ ਲੁਬਾਣਾ ਟੇਕੂ ਦੇ ਦੋ ਸਕੇ ਭਰਾ ਦੀ ਮੌਤ ਹੋ ਗਈ। ਜ਼ਿਮੀਂਦਾਰ ਪਰਿਵਾਰ ਨਾਲ ਸਬੰਧਤ ਦੋ ਸਕੇ ਭਰਾ ਖੇਤਾਂ ਵਿੱਚ ਫਸਲ ਨੂੰ ਖਾਦ ਦੇ ਰਹੇ ਸਨ।  ਅਚਾਨਕ ਉਨ੍ਹਾਂ ਦਾ ਪੈਰ ਟੁੱਟੀ ਹੋਈ ਬਿਜਲੀ ਦੀ ਤਾਰ ਨਾਲ ਲੱਗ ਗਈ। 

ਤਾਰ ਵਿਚ ਕਰੰਟ ਹੋਣ ਕਰਕੇ ਇਕ ਭਰਾ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂ ਕਿ ਦੂਜਾ ਭਰਾ ਉਸ ਨੂੰ ਬਚਾਉਣ ਲਈ ਅੱਗੇ ਨੂੰ ਵਧਿਆ ਤਾਂ ਉਸ ਨੂੰ ਵੀ ਕਰੰਟ ਲੱਗ ਗਿਆ ਜਿਸ ਕਾਰਨ ਉਸਦੀ ਵੀ ਮੌਤ ਹੋ ਗਈ।

ਮ੍ਰਿਤਕਾਂ ਦੇ ਨਾਮ ਹਰਵੀਰ ਸਿੰਘ ਤੇ ਜਸਵੀਰ ਸਿੰਘ ਹਨ ਦੋਵੇਂ ਭਰਾ ਇੱਕੋ ਘਰ ਵਿੱਚ ਵਿਆਹੇ ਹੋਏ ਸਨ। ਇਹਨਾਂ ਦੀ ਉਮਰ ਕਰੀਬ 25-28 ਸਾਲ ਦੱਸੀ ਜਾ ਰਹੀ ਹੈ।

ਪਿੰਡ ਵਾਸੀਆਂ  ਨੇ ਕਿਹਾ ਕਿ ਪਰਿਵਾਰ ਦਾ ਹੁਣ ਕੋਈ ਵੀ ਕਮਾਉਣ ਵਾਲਾ ਵਿਅਕਤੀ ਨਹੀਂ ਰਿਹਾ। ਇਸ ਕਰਕੇ ਪਰਿਵਾਰ ਦਾ ਗੁਜ਼ਾਰਾ ਬਹੁਤ ਹੀ ਔਖਾ ਹੋਵੇਗਾ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਹਨਾਂ ਪੀੜਤ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕਰੇ।

ਇਸ ਸਬੰਧੀ ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਰੋਹਟੀ ਪੁਲ ਦੇ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਘਟਨਾ ਦੀ ਇਤਲਾਹ ਮਿਲਣ ਉਪਰੰਤ ਪੁਲਿਸ ਪਾਰਟੀ ਨੂੰ ਰਵਾਨਾ ਕਰ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *