ਵੋਟਾਂ ਦੀ ਗਿਣਤੀ ਕਰਨ ਸਬੰਧੀ ਦਿੱਤੀ ਸਿਖਲਾਈ: Dc Patiala

ਈ. ਵੀ. ਐੱਮਜ਼ ਰਾਹੀਂ ਵੋਟਾਂ ਦੀ ਗਿਣਤੀ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : DC Patiala

Dc Patiala News
Patiala News

Patiala News 8 March 2022- ਜ਼ਿਲੇ ਦੇ 8 ਵਿਧਾਨ ਸਭਾ ਹਲਕਿਆਂ ‘ਚ 20 ਫ਼ਰਵਰੀ ਨੂੰ ਹੋਏ ਮਤਦਾਨ ਤੋਂ ਬਾਅਦ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਕਾਰਜ ਨੂੰ ਨਿਰਵਿਘਨਤਾ ਸਹਿਤ ਨੇਪਰੇ ਚਾੜਨ ਲਈ ਅੱਜ ਰਿਟਰਨਿੰਗ ਅਧਿਕਾਰੀਆਂ ਸਮੇਤ ਸਾਰੇ ਏ. ਆਰ. ਓਜ਼ ਲਈ ਵਿਸ਼ੇਸ਼ ਸਿਖਲਾਈ ਕਰਵਾਈ ਗਈ। ਜ਼ਿਲਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਹੇਠ ਕਰਵਾਈ ਗਈ ਇਸ ਸਿਖਲਾਈ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਵੋਟਾਂ ਦੀ ਗਿਣਤੀ ਸਮੇਂ ਈ. ਵੀ. ਐੱਮਜ਼ ਸਮੇਤ ਪੋਸਟਲ ਬੈਲੇਟ ਪੇਪਰਾਂ ਦੀ ਗਿਣਤੀ ਤੋਂ ਇਲਾਵਾ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਬਾਬਤ ਜਾਣੂ ਕਰਵਾਇਆ ਗਿਆ । 

ਸੰਦੀਪ ਹੰਸ ਨੇ ਨਿਰਦੇਸ਼ ਦਿੱਤੇ ਕਿ ਸਮੁੱਚਾ ਗਿਣਤੀ ਅਮਲਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਰੂਪ ‘ਚ ਪਾਲਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆਂ ਰਿਪੋਰਟਾਂ ਸਮੇਤ ਐਨਕੌਰ ਸਮੇਤ ਚੋਣ ਨਤੀਜਿਆਂ ਨੂੰ ਚੋਣ ਕਮਿਸ਼ਨ ਦੇ ਵੈੱਬ ਪੋਰਟਲ ਉੱਪਰ ਅਪਲੋਡ ਕੀਤੇ ਜਾਣ ਸਮੇਂ ਪੂਰਾ ਇਹਤਿਆਤ ਵਰਤਿਆ ਜਾਵੇ।

DC ਸੰਦੀਪ ਹੰਸ ਨੇ ਕਿਹਾ ਕਿ ਈ.ਵੀ.ਐੱਮਜ਼ ਤੋਂ ਗਿਣਤੀ ਜ਼ਿਲੇ ਅੰਦਰ ਨਿਰਧਾਰਿਤ ਕੀਤੇ ਗਏ ਸਥਾਨਾਂ ਵਿਖੇ ਚੋਣ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਹਲਕੇ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਦੀ ਹਾਜ਼ਰੀ ‘ਚ ਹੋਵੇਗੀ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਿਣਤੀ ਕੇਂਦਰਾਂ ‘ਤੇ ਉਮੀਦਵਾਰ ਜਾਂ ਉਸ ਦੇ ਪ੍ਰਤੀਨਿਧ ਜਾਂ ਗਿਣਤੀ ਏਜੰਟ ਸਮੇਤ ਕਿਸੇ ਨੂੰ ਵੀ ਮੋਬਾਇਲ ਲਿਜਾਣ ਦੀ ਆਗਿਆ ਨਹੀਂ ਹੋਵੇਗੀ। ਹਰੇਕ ਗਿਣਤੀ ਕੇਂਦਰ ਵਿਖੇ ਮੀਡੀਆ ਸੈਂਟਰ ਸਥਾਪਿਤ ਕੀਤੇ ਜਾਣਗੇ, ਜਿਥੇ ਕੇਵਲ ਚੋਣ ਕਮਿਸ਼ਨ ਦੇ ਅਥਾਰਟੀ ਲੈਟਰ ਧਾਰਕ ਪੱਤਰਕਾਰਾਂ ਨੂੰ ਵੋਟਾਂ ਦੀ ਗਿਣਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਏ. ਡੀ. ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀ ਗੌਤਮ ਜੈਨ, ਅੰਕੁਰਜੀਤ ਸਿੰਘ, ਮਨਜੀਤ ਸਿੰਘ ਚੀਮਾ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਕੰਨੂ ਗਰਗ ਅਤੇ ਜਸਲੀਨ ਕੌਰ ਭੁੱਲਰ ਸਮੇਤ ਸਮੂਹ ਏ . ਆਰ. ਓਜ਼ ਵੀ ਮੌਜੂਦ ਸਨ। ਸਿਖਲਾਈ ਮੌਕੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਫਾਰਮੇ ਆਦਿ ਸਮੇਂ ਸਿਰ ਭਰੇ ਜਾਣ ਅਤੇ ਐਨਕੋਰ ਸਾਫ਼ਟਵੇਅਰ, ਭਾਰਤ ਚੋਣ ਕਮਿਸ਼ਨ ਅਤੇ ਸੀ. ਈ. ਓ. ਪੰਜਾਬ ਦੇ ਵੈੱਬ ਪੋਰਟਲ ਉੱਪਰ ਚੋਣ ਨਤੀਜੇ ਅਪਲੋਡ ਕਰਨ ਬਾਬਤ ਜਾਣੂ ਕਰਵਾਇਆ ਗਿਆ।

Leave a Reply

Your email address will not be published. Required fields are marked *