News Patiala : ਮੰਤਰੀ ਦੇ ਦੌਰੇ ਤੋਂ ਅਗਲੇ ਦਿਨ ਸਥਾਨਕ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ ਦੀ ਜਗ੍ਹਾ ਸੁੱਚਾ ਸਿੰਘ ਨੂੰ ਲਾਇਆ ਗਿਆ ਹੈ। ਸ਼ੁੱਕਰਵਾਰ ਨੂੰ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ।
ਇਸ ਦੌਰਾਨ ਮੰਤਰੀ ਵੱਲੋਂ ਜੇਲ੍ਹ ਚ ਬੰਦ ਬਿਕਰਮਜੀਤ ਸਿੰਘ ਮਜੀਠੀਆ ਨੂੰ ਵੀਆਈਪੀ ਦੇਣ ਸਬੰਧੀ ਸ਼ਿਕਾਇਤਾਂ ਦਾ ਜ਼ਿਕਰ ਵੀ ਕੀਤਾ ਗਿਆ ਸੀ। ਮੰਤਰੀ ਦੇ ਦੌਰੇ ਤੋਂ ਅਗਲੇ ਦਿਨ ਹੀ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
News Patiala |