10 ਮਾਰਚ ਨੂੰ ਵੋਟਾ ਦੀ ਗਿਣਤੀ ਲਈ ਤਿਆਰੀ ਮੁਕੰਮਲ: DC Malerkotla

ਵਧੀਕ ਮੁੱਖ ਚੋਣ ਅਫ਼ਸਰ ਨੇ ਮਲੇਰਕੋਟਲਾ ਦੇ ਦੌਵੇ ਵਿਧਾਨ ਸਭਾ ਹਲਕਿਆਂ ਦੇ ਸਟਰਾਂਗ ਰੂਮਾਂ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਿਤ ਕੁਮਾਰ ਨੇ ਗਿਣਤੀ ਲਈ ਕੀਤੇ ਇੰਤਜ਼ਾਮਾਂ ਦੀ ਵੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ, ਐਸ.ਐਸ.ਪੀ. ਨੇ ਵਿਆਪਕ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ 10 ਮਾਰਚ ਨੂੰ ਗਿਣਤੀ ਲਈ ਕੀਤੇ ਪੁਖ਼ਤਾ ਬੰਦੋਬਸਤ ਬਾਰੇ ਦਿੱਤੀ ਜਾਣਕਾਰੀ

DC Malerkotla
DC Malerkotla

Malerkotla 

              ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ  ਸ੍ਰੀ ਅਮਿਤ ਕੁਮਾਰ (ਆਈ.ਏ.ਐਸ.) ਨੇ ਅੱਜ ਮਲੇਰਕੋਟਲਾ ਦੇ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਦੇਸ਼ ਭਗਤ ਕਾਲਜ ਬਰੜਵਾਲ  ਵਿਖੇ ਸਥਾਪਿਤ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰ ਕੇ 10 ਮਾਰਚ, 2022 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਅਤੇ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।  ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ , ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ,ਵਧੀਕ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ  ਸਿੰਘ ਸਿੱਧੂ, ਰਿਟਰਨਿੰਗ ਅਫ਼ਸਰ ਮਲੇਰਕੋਟਲਾ ਸ੍ਰੀ ਜਸਬੀਰ ਸਿੰਘ , ਰਿਟਰਨਿੰਗ ਅਫ਼ਸਰ ਅਮਰਗੜ੍ਹ ਸ੍ਰੀ ਹਰਬੰਸ ਸਿੰਘ ,ਐਸ.ਪੀ ਮਲੇਰੋਕਟਲਾ ਸ੍ਰੀ ਸੌਰਵ ਜਿੰਦਲ, ਡੀ.ਐਸ.ਪੀ ਮਲੇਰਕੋਟਲਾ ਸ੍ਰੀ ਮਨਦੀਪ ਸਿੰਘ ,ਡੀ.ਐਸ.ਪੀ.ਅਮਰਗੜ੍ਹ ਸ੍ਰੀ ਸੰਦੀਪ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ

              ਵਧੀਕ ਮੁੱਖ ਚੋਣ ਅਫ਼ਸਰ ਨੇ ਜ਼ਿਲ੍ਹਾ ਚੋਣ ਅਫ਼ਸਰ ਕਮ DC Malerkotla ਸ੍ਰੀਮਤੀ ਮਾਧਵੀ ਕਟਾਰੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਰਵਜੋਤ ਕੌਰ ਨਾਲ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਬਣਾਏ ਗਏ ਸਮੁੱਚੇ ਗਿਣਤੀ ਕੇਂਦਰਾਂ ਅਤੇ ਹਰੇਕ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਮਸ਼ੀਨਾਂ ਦੀ ਈ-ਨਿਗਰਾਨੀ ਤੋਂ ਇਲਾਵਾ ਲੋੜੀਂਦੀ ਫੋਰਸ ਦੀ ਤਾਇਨਾਤੀ ਸਮੇਤ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਕੀਤਾ, ਜਿਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਮੁੱਖ ਚੋਣ ਅਫ਼ਸਰ ਨੂੰ ਦੋਵੇ ਸਟਰਾਂਗ ਰੂਮਾਂ ‘ਤੇ ਤਿੰਨ-ਪੱਧਰੀ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਇਹ ਵੀ ਦੱਸਿਆ ਕਿ ਪਾਰਦਰਸ਼ਤਾ ਬਣਾਈ ਰੱਖਣ ਲਈ ਸਟਰਾਂਗ ਰੂਮਾਂ ਦੇ ਬਾਹਰ ਐਲ.ਈ.ਡੀ. ਸਕਰੀਨਾਂ ਲਗਾਈਆਂ ਗਈਆਂ ਹਨ, ਜਿਸ ‘ਤੇ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ 24 ਘੰਟੇ ਲਾਈਵ ਸਟ੍ਰੀਮਿੰਗ ਰਾਹੀਂ ਈ.ਵੀ.ਐਮ ਮਸ਼ੀਨਾਂ ਨੂੰ ਦੇਖ ਸਕਦੇ ਹਨ।

           ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀ ਅਮੀਤ ਕੁਮਾਰ ਨੇ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨ ਬਿੰਨ ਪਾਲਣਾ ਕਰਦੇ ਹੋਏ ਕੀਤੇ ਗਏ ਸਟਰਾਂਗ ਰੂਮਾਂ ‘ਤੇ ਤਿੰਨ-ਪੱਧਰੀ ਸੁਰੱਖਿਆ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ । ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀਸੀਟੀਵੀ ਕੈਮਰੇ ਲਗਾਏ ਹਨ, ਜਿਨਾਂ ਦਾ ਵਿਯੂ ਸਟਰਾਂਗ ਰੂਮ ਦੇ ਬਾਹਰ ਐਲ.ਈ.ਡੀ ਰਾਹੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਊਂਟਿੰਗ ਹਾਲ ਵਾਲੇ ਸਥਾਨ ਤੇ ਹਾਈਟੈਕ ਮੀਡਿਆ ਸੈਂਟਰ (ਐਲ.ਈ.ਡੀ.,ਇੰਨਟਰਨੈਂਟ  ਆਦਿ ਨਾਲ ਲੈਸ)  ਪ੍ਰਬੰਧ ਕੀਤਾ ਜਾਵੇ ਤਾਂ ਜੋ ਕਿਸੇ ਕਿਸਮ ਦੀ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ ।

               ਇਸ ਮੌਕੇ ਜ਼ਿਲਾ ਚੋਣ ਅਫਸਰ  ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਪੋਲਿੰਗ ਵਾਲੀਆਂ ਵੋਟਿੰਗ ਮਸ਼ੀਨਾਂ ਸਟਰਾਂਗ ਰੂਮਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਰੱਖੀਆਂ ਗਈਆਂ ਹਨ। ਕਿਸੇ ਵੀ ਅਧਿਕਾਰੀ ਨੂੰ ਸਟਰਾਂਗ ਰੂਮ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ

DC Malerkotla
DC Malerkotla

Leave a Reply

Your email address will not be published. Required fields are marked *