District and Sessions Judge visit Central Jail Patiala

Patiala News, 17 ਮਾਰਚ -ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸ੍ਰੀ ਰਾਜਿੰਦਰ ਅਗਰਵਾਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੈਡਮ ਪਰਮਿੰਦਰ ਕੌਰ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਦੌਰਾਨ ਮਿਸ ਆਇਸ਼ਾ ਜਿੰਦਲ, ਟਰੇਨੀ ਅਫ਼ਸਰ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੇਲ੍ਹ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸੰਬੰਧੀ ਗੱਲਬਾਤ ਕੀਤੀ। 

ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ। ਜੇਲ੍ਹ ਦੀ ਰਸੋਈ ਅਤੇ ਉਥੋਂ ਦਾ ਖਾਣਾ ਜੋ ਕਿ ਜੇਲ੍ਹ ਦੇ ਕੈਦੀਆਂ/ਬੰਦੀਆਂ ਨੂੰ ਦਿੱਤਾ ਜਾਂਦਾ ਹੈ ਦੀ ਜਾਂਚ ਕੀਤੀ ਗਈ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਵਿਚ ਇਕ ਮੈਡੀਕਲ ਕੈਂਪ ਤੇ ਇਕ ਕੈਂਪ ਕੋਰਟ ਲਗਾਈ ਜਾਵੇ। ਇਸ ਮੌਕੇ ਉਥੇ ਦਾ ਸਾਰਾ ਸਟਾਫ਼ ਹਾਜ਼ਰ ਸੀ।  

ਇਸ ਮੌਕੇ ਜੇਲ੍ਹ ‘ਚ ਚਲਾਏ ਜਾ ਰਹੇ ਰੇਡੀਉ ਸਟੇਸ਼ਨ ਦਾ ਵੀ ਦੌਰਾ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ‘ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲ੍ਹਾਂ ਦਾ ਨਿਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

District and Sessions Judge visit Central Jail Patiala
District and Sessions Judge visit Central Jail Patiala

Leave a Reply

Your email address will not be published. Required fields are marked *