ਕੋਰੋਨਾ ਤੋਂ ਬਚਾ ਲਈ ਜ਼ਿਲ੍ਹਾ ਪਟਿਆਲਾ ਨਿਵਾਸੀਆਂ ਨੂੰ ਡੀ ਸੀ ਨੇ ਦਿੱਤੀ ਸਲਾਹ: Patiala DC

 ਪਟਿਆਲਾ, 17 ਅਪ੍ਰੈਲ,2022 – ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਬੀਤੇ ਸਮੇਂ ਦੌਰਾਨ ਭਾਰੀ ਕਮੀ ਆਈ ਹੈ ਪਰੰਤੂ ਇਸ ਦੇ ਬਾਅਦ ਵੀ ਦੇਸ਼ ਦੇ ਕੁਝ ਰਾਜਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਦੁਬਾਰਾ ਮਾਮੂਲੀ ਵਾਧਾ ਦੇਖਿਆ ਜਾ ਰਿਹਾ ਹੈ। ਜਿਸ ਤੇ ਪਟਿਆਲਾ ਨਿਵਾਸੀਆਂ ਨੂੰ ਸਲਾਹ ਮਿਲ਼ੀ ਹੈ ਕਿ ਉਹ ਕੋਵਿਡ ਤੋਂ ਬਚਾਅ ਲਈ ਹਰ ਤਰ੍ਹਾਂ ਦੇ ਬਚਾਓ ਸਾਧਨ ਜਿਵੇਂ  ਕਿ ਜਨਤਕ ਥਾਵਾਂ ’ਤੇ ਮਾਸਕ ਦੀ ਵਰਤੋਂ ਅਤੇ ਕੋਵਿਡ ਵੈਕਸੀਨੇਸ਼ਨ ਕਰਵਾਉਣਾ ਲਾਜਮੀ ਯਕੀਨੀ ਬਣਾਉਣ ।ਸੋ ਡਿਪਟੀ ਕਮਿਸ਼ਨਰ  ਪਟਿਆਲਾ ਨੇ ਕਿਹਾ ਕਿ, ’’ਅਸੀਂ ਆਪਣੇ ਜ਼ਿਲ੍ਹੇ ਪਟਿਆਲਾ ਨੂੰ ਕਿਸੇ ਵੀ ਹੋਰ ਕੋਵਿਡ ਲਹਿਰ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਪਰੰਤੂ ਇਸ ਲਈ ਸਾਨੂੰ ਸਹਿਯੋਗ ਕਰਨਾ ਪਵੇਗਾ।”

ਕੋਰੋਨਾ ਤੋਂ ਬਚਾ ਲਈ ਜ਼ਿਲ੍ਹਾ ਪਟਿਆਲਾ ਨਿਵਾਸੀਆਂ ਨੂੰ ਡੀ ਸੀ ਨੇ ਦਿੱਤੀ ਸਲਾਹ: Patiala DC

 ਉਨ੍ਹਾਂ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਇਕ ਸਲਾਹਕਾਰੀ ਜਾਰੀ ਕਰਦਿਆਂ ਕਿਹਾ ਕਿ ਮਾਸਕ ਪਾਉਣ ਸਮੇਤ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ, ਜਿਵੇਂ ਕਿ ਜਨਤਕ ਥਾਵਾਂ ’ਤੇ ਦੂਰੀ ਬਣਾਈ ਰੱਖਣਾ, ਹੱਥ ਮਿਲਾਉਣ ਤੋਂ ਗੁਰੇਜ਼ ਕਰਨਾ, ਹੱਥ ਧੋਣਾ ਅਤੇ ਵਾਰ-ਵਾਰ ਸੈਨੀਟਾਈਜ਼ਰ ਦੀ ਵਰਤੋਂ ਕਰਨਾ।

ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ, ਇਮਿਊਨਿਟੀ ਲੈਵਲ ਨੂੰ ਬਣਾਈ ਰੱਖਣ ਲਈ ਕੋਵਿਡ ਵੈਕਸੀਨ ਦੀ ਢੁਕਵੀਂ ਖੁਰਾਕ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕਾਂ ਦੀ ਕੋਵਿਡ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਬਕਾਇਆ ਹੈ, ਉਨ੍ਹਾਂ ਨੂੰ ਇਹ ਜਲਦੀ ਤੋਂ ਜਲਦੀ ਲੈਣੀ ਚਾਹੀਦੀ ਹੈ ਅਤੇ ਜਿਨ੍ਹਾਂ ਨੂੰ 9 ਮਹੀਨੇ ਪਹਿਲਾਂ ਵੈਕਸੀਨੇਸ਼ਨ ਦੀ ਦੂਜੀ ਖੁਰਾਕ ਮਿਲੀ ਹੈ, ਉਨ੍ਹਾਂ ਨੂੰ ਸਾਵਧਾਨੀ ਵਾਲੀ ਬੂਸਟਰ ਖੁਰਾਕ ਲੈਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ 12-14 ਸਾਲ ਦੇ ਬੱਚਿਆਂ ਲਈ ਕੋਰਬੇਵੈਕਸ ਅਤੇ 15-18 ਸਾਲ ਦੇ ਬੱਚਿਆਂ ਲਈ ਕੋਵੈਕਸੀਨ ਦੀਆਂ ਮੁਫਤ ਖੁਰਾਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *