ਪੰਜਾਬ ਸਿੱਖਿਆ ਵਿਭਾਗ ਵਲੋਂ ਹੁਕਮ ਜਾਰੀ
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣ ਵਾਲੇ ਅਧਿਆਪਕਾਂ ਖਿਲਾਫ਼ ਸਖ਼ਤ ਕਾਰਵਾਈ ਹੁਕਮ
ਚੰਡੀਗੜ੍ਹ, 4 ਅਪ੍ਰੈਲ 2022- ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਮਾਰੀ ਬੈਠੇ ਅਧਿਆਪਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਜਾਰੀ ਕੀਤੇ ਗਏ ਹਨ।
ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਵਿੱਚ ਸਮੂਹ ਜਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਲਿਖਿਆ ਗਿਆ ਹੈ ਕਿ, 4 ਅਪ੍ਰੈਲ 2022 ਨੂੰ ਆਪ ਦੇ ਜਿਲ੍ਹੇ ਨਾਲ ਸਬੰਧਤ ਜੋ ਵੀ ਅਧਿਆਪਕ ਜ਼ਰੂਰੀ ਕੰਮ ਜਾਂ ਫਿਰ ਘਰੇਲੂ ਕੰਮ ਲਈ ਛੁੱਟੀ ਲੈ ਕੇ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਸਾਹਮਣੇ ਧਰਨੇ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਦੀ ਛੁੱਟੀ ਰੱਦ ਕਰਦੇ ਹੋਏ ਬਤੌਰ ਨਿਯੁਕਤੀ ਅਫ਼ਸਰ ਹੋਣ ਕਰਕੇ ਸਬੰਧਤਾਂ ਵਿਰੁੱਧ ਨਿਯਮਾਂ/ਹਦਾਇਤਾਂ ਅਨੁਸਾਰ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਦੀ ਸੂਰਤ ਵਿੱਚ ਜਿੰਮੇਵਾਰੀ ਆਪ (ਸਿੱਖਿਆ ਅਫ਼ਸਰਾਂ) ਦੀ ਨਿੱਜੀ ਹੋਵੇਗੀ।