SAS Nagar: ਕਿਰਾਏਦਾਰਾਂ/ਨੌਕਰਾਂ/ਪੇਇੰਗ ਗੈਸਟ ਦੀ ਸੂਚਨਾ, ਪੁਲਿਸ ਥਾਣੇ ਦੇਣ ਦੇ ਹੁਕਮ ਕੀਤੇ ਜਾਰੀ

 SAS Nagar: ਕਿਰਾਏਦਾਰਾਂ/ਨੌਕਰਾਂ/ਪੇਇੰਗ ਗੈਸਟ ਦੀ ਸੂਚਨਾ, ਪੁਲਿਸ ਥਾਣੇ ਦੇਣ ਦੇ ਹੁਕਮ ਕੀਤੇ ਜਾਰੀ

SAS Nagar -

SAS Nagar, 22 ਅਪ੍ਰੈਲ 2022: ਅਮਿਤ ਤਲਵਾੜ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਮਕਾਨ ਮਾਲਕ ਉਸ ਦੀ ਸੂਚਨਾ ਇੱਕ ਹਫਤੇ ਦੇ ਅੰਦਰ ਅੰਦਰ ਪੁਲਿਸ ਥਾਣੇ ਵਿੱਚ ਜਮ੍ਹਾਂ ਕਰਵਾਏਗਾ।


ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇ ਹੋਏ ਹਨ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ, ਉਹ ਵੀ ਇਹ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੋਂ ਇੱਕ ਹਫਤੇ ਦੇ ਅੰਦਰ ਅੰਦਰ ਪੁਲਿਸ ਥਾਣੇ ਵਿਖੇ ਜਮ੍ਹਾਂ ਕਰਵਾਉਣ ਲਈ ਪਾਬੰਦ ਹੋਣਗੇ। ਇਹ ਹੁਕਮ 19 ਜੂਨ 2022 ਤੱਕ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਰਹਿਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟਰਜ਼ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਇੰਨ-ਬਿੰਨ ਪਾਲਣਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ ਅਤੇ ਏਰੀਆ ਦਾ ਮੁੱਖ ਥਾਣਾ ਅਫਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ਤੇ ਜਿੰਮੇਵਾਰ ਹੋਵੇਗਾ। ਬਿਨ੍ਹਾਂ ਸੂਚਨਾ ਤੋਂ ਰੱਖੇ ਗਏ ਕਿਰਾਏਦਾਰ/ ਨੌਕਰ/ ਪੇਇੰਗ ਗੈਸਟ ਦੇ ਘਰਾਂ ਦੀ ਚੈਕਿੰਗ ਕਰਦੇ ਸਮੇਂ ਮਹਿਲਾ ਪੁਲਿਸ ਨੂੰ ਵੀ ਨਾਲ ਰੱਖਿਆ ਜਾਵੇ।

Leave a Reply

Your email address will not be published. Required fields are marked *