school buses challaned Patiala Police

  • ਸੇਫ਼ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ‘ਤੇ 7 ਸਕੂਲੀ ਵਾਹਨਾਂ ਦੇ ਚਲਾਨ
  • ਵਿਦਿਆਰਥੀਆਂ ਦੀ ਸਕੂਲਾਂ ‘ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ-ਸਾਕਸੀ ਸਾਹਨੀ

school buses challaned Patiala Police

News Patiala: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਅੰਦਰ ਨਿਜੀ ਸਕੂਲਾਂ ‘ਚ ਸੇਫ਼ ਸਕੂਲ ਵਾਹਨ ਨੀਤੀ ਅਮਲੀ ਰੂਪ ‘ਚ ਲਾਗੂ ਕਰਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਸੇਫ਼ ਵਾਹਨ ਕਮੇਟੀ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਜ਼ਿਲ੍ਹਾ ਸਿੱਖਿਆ ਵਿਭਾਗ ਤੇ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਨਿਜੀ ਸਕੂਲਾਂ ਦੇ ਵਾਹਨਾਂ ਦਾ ਅਚਨਚੇਤ ਨਿਰੀਖਣ ਕਰਕੇ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਚਲਾਨ ਕੱਟੇ, ਜਿਨ੍ਹਾਂ ‘ਚ ਰਿਆਨ ਇੰਟਰਨੈਸ਼ਨਲ ਸਕੂਲ ਦੇ 2 ਅਤੇ ਅਪੋਲੋ ਪਬਲਿਕ ਸਕੂਲ ਦੇ 5 ਵਾਹਨ ਸ਼ਾਮਲ ਹਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਸਮੂਹ ਨਿਜੀ ਸਕੂਲਾਂ ਦੇ ਪ੍ਰਬੰਧਕਾਂ ਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੀ ਸਕੂਲ ਆਉਣ-ਜਾਣ ਸਮੇਂ ਸੁਰੱਖਿਅਤ ਆਵਾਜਾਈ ਯਕੀਨੀ ਬਨਾਉਣ ਲਈ ‘ਸੇਫ਼ ਸਕੂਲ ਵਾਹਨ ਪਾਲਿਸੀ’ ਨੂੰ ਅਮਲੀ ਰੂਪ ‘ਚ ਲਾਗੂ ਕਰਨ ਲਈ ਕਿਹਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਸਕੂਲ ਮੁਖੀ ਸੇਫ਼ ਸਕੂਲ ਵਾਹਨ ਨੀਤੀ ਨੂੰ ਹਰ ਹਾਲ ‘ਚ ਲਾਗੂ ਕਰਨਾ ਯਕੀਨੀ ਬਨਾਉਣ ਅਤੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਤੌਰ ‘ਤੇ ਟਰਾਂਸਪੋਰਟ ਦੀ ਸੁਵਿਧਾ ਪ੍ਰਦਾਨ ਕਰਨ ਵਾਲੇ ਟਰਾਂਸਪੋਟਰਾਂ ਸਮੇਤ ਸਕੂਲ ਆਪਣੇ ਵਾਹਨਾਂ ‘ਚ ਰਹਿੰਦੀਆਂ ਕਮੀਆਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਇਸ ਨੀਤੀ ਨੂੰ ਲਾਗੂ ਕਰਨ ‘ਚ ਕੋਈ ਸਕੂਲ ਅਣਗਹਿਲੀ ਵਰਤਦਾ ਹੈ ਤਾਂ ਪ੍ਰਿੰਸੀਪਲ ਵਿਰੁੱਧ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪੀ੍ਰਤ ਕੌਰ ਸੰਧੂ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਕ ਡਰਾਇਵਰ ਦੀ ਨੇਮ ਪਲੇਟ ਤੇ ਵਰਦੀ, ਮਹਿਲਾ ਅਟੈਂਡੈਂਟ, ਮੁਢਲੀ ਸਹਾਇਤਾ ਬਕਸੇ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਓਵਰ-ਲੋਡਿੰਗ ਨਾ ਹੋਣਾ ਸਮੇਤ ਹੋਰ ਬੇਨਿਯਮੀਆਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ ਅਤੇ ਅੱਜ 7 ਵਾਹਨਾਂ ਦੇ ਚਲਾਨ ਕੱਟੇ ਗਏ।

Leave a Reply

Your email address will not be published. Required fields are marked *