ਮੂਸੇਵਾਲਾ ਦੀ ਹੱਤਿਆ ਦੇ ਬਾਅਦ ਪਟਿਆਲਾ ਜੇਲ੍ਹਾਂ ‘ਚ ਹਾਈ ਅਲਰਟ ਜਾਰੀ: News Patiala Live

News Patiala : ਮਾਨਸਾ ਵਿਚ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਸ਼ਹਿਰ ਤੇ ਜ਼ਿਲ੍ਹੇ ਦੀਆਂ ਦੋਵਾਂ ਜੇਲ੍ਹਾਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਵਿਚ ਬੰਦ ਬਿਸ਼ਨੋਈ ਗੈਂਗ ਦੇ ਦੋ ਗੁਰਗਿਆਂ ਨੂੰ ਬਾਕੀਆਂ ਤੋਂ ਵੱਖਰੇ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਵਿਚ ਪਹਿਲਾਂ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੰਦ ਹੋਣ ਕਾਰਨ ਅਲਰਟ ਚੱਲ ਰਿਹਾ ਹੈ ਪਰ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਗੈਂਗਸਟਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਜੇਲ੍ਹ ਵਿਚ ਸੇਖੋਂ, ਜੱਗੂ ਭਗਵਾਨਪੁਰੀਆ ਸਮੇਤ ਹੋਰ ਗੈਂਗਸਟਰਾਂ ਦੇ ਗਰੁੱਪਾਂ ਦੇ ਗੁਰਗਿਆਂ ਤੋਂ ਇਲਾਵਾ ਬਿਸ਼ਨੋਈ ਗੈਂਗ ਦੇ ਗੁਰਗੇ ਬੰਦ ਹਨ।

News Patiala

ਆਈਜੀ ਸੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਦੀ ਅਧਿਕਾਰੀਆਂ ਨੂੰ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਈ ਅਲਰਟ ਦੌਰਾਨ ਜ਼ਿਲ੍ਹੇ ਵਿਚ ਸਾਰੇ ਐਂਟਰੀ ਪੁਆਇੰਟਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੰਗਰੂਰ ਸਾਈਡ ਤੋਂ ਐਂਟਰੀ ਪੁਆਇਟਾਂ ’ਤੇ ਭਾਰੀ ਪੁਲਿਸ ਫੋਰਸ ਲਾ ਦਿੱਤੀ ਗਈ ਹੈ। ਮੂਸੇਵਾਲਾ ਦੀ ਹੱਤਿਆਂ ਦੇ ਬਾਅਦ ਬੋਲੈਰੇ, ਆਲਟੋ ਤੇ ਸਕਾਰਪਿਓ ਗੱਡੀਆਂ ਨੂੰ ਸ਼ੱਕ ਦੇ ਘੇਰੇ ’ਚ ਲਿਆ ਗਿਆ ਹੈ। ਖਦਸ਼ਾ ਜ਼ਾਹਰ ਕੀਤਾ ਗਿਆ ਹੈ ਕਿ ਇਨ੍ਹਾਂ ਗੱਡੀਆਂ ਵਿਚ ਹੱਤਿਆਰੇ ਫਰਾਰ ਹੋਏ ਹਨ।

Leave a Reply

Your email address will not be published. Required fields are marked *