ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ: News Patiala

News Patiala


News Patiala : ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪੱਧਰੀ ਵਫ਼ਦ ਵੱਲੋਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਦੀ ਅਗਵਾਈ ‘ਚ ਡਿਪਟੀ ਕਮਿਸ਼ਨਰ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਇਕ ਮੰਗ ਪੱਤਰ ਸੌਂਪਿਆ ਗਿਆ।

 ਵਫਦ ‘ਚ ਸ਼ਾਮਲ ਕਨਵੀਨਰ ਪ੍ਰਕਾਸ਼ ਧਾਲੀਵਾਲ, ਸੂਬਾ ਮੀਤ ਪ੍ਰਧਾਨ ਪ੍ਰਰੀਤਮ ਸਿੰਘ ਮਾਨ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਸੰਬੰਧੀ ਫੈਸਲੇ ‘ਤੇ ਵਿਚਾਰ ਵਟਾਂਦਰਾ ਕਰਨ ਲਈ ਜਥੇਬੰਦੀ ਦੇ ਆਗੂਆਂ ਦੀ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਵਾਈ ਜਾਵੇ ਤਾਂ ਜੋ ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨਾਂ੍ਹ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਸੁਲਝਾਉਣ ਲਈ ਸਰਕਾਰ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਸਕੇ।

 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੇਸ਼ ਭਗਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਉਨਾਂ੍ਹ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਦਫ਼ਤਰ ਨਾਲ ਤਾਲਮੇਲ ਬਣਾ ਕੇ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਪ੍ਰਰੀਤਮ ਸਿੰਘ ਮਾਨ ਸੂਬਾ ਮੀਤ ਪ੍ਰਧਾਨ, ਪ੍ਰਕਾਸ਼ ਧਾਲੀਵਾਲ ਕਨਵੀਨਰ, ਕਮਲਦੀਪ ਸਿੰਘ ਗਿੱਲ ਤੇ ਗੁਰਦੀਪ ਸਿੰਘ ਅਕਾਲਗੜ੍ਹ ਸ਼ਾਮਲ ਹੋਏ।

Leave a Reply

Your email address will not be published. Required fields are marked *