ਨਾਜਾਇਜ਼ ਮਾਈਨਿੰਗ ਕਰਦੇ 2 ਗ੍ਰਿਫ਼ਤਾਰ ਜੇ. ਸੀ. ਬੀ. ਤੇ ਟਿੱਪਰ ਜ਼ਬਤ
News Patiala
News Patiala |
ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਤੌਰ ‘ਤੇ ਮੁਹਿੰਮ ਵਿੱਢ ਕੇ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਾਜਾਇਜ਼ ਮਾਈਨਿੰਗ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ ਨਾਜਾਇਜ਼ ਮਾਈਨਿੰਗ ਖਿਲਾਫ਼ ਪਟਿਆਲਾ ਪੁਲਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਪਸਿਆਣਾ ਅਧੀਨ ਪੈਂਦੀ ਡਕਾਲਾ ਚੌਕੀ ਦੇ ਨਾਲ ਲੱਗਦੇ ਪਿੰਡਾਂ ‘ਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਪਟਿਆਲਾ ਪੁਲਸ ਨੇ ਗ੍ਰਿਫਤਾਰ ਕਰ ਲਿਆ। ਨਾਜਾਇਜ਼ ਮਾਈਨਿੰਗ ਦੇ ਚੱਲਦਿਆਂ ਪੁਲਸ ਪਾਰਟੀ ਨੂੰ ਮਿਲੀ ਸੂਚਨਾ ਤੋਂ ਬਾਅਦ ਉਹ ਡਕਾਲਾ ਦ ਨਾਲ ਲੱਗਦੇ ਪਿੰਡ ‘ਚ ਜਦੋਂ ਪਹੁੰਚੇ ਤਾਂ ਉਥੇ 6 ਕਿਲਿਆਂ ‘ਚ ਇਹ ਨਾਜਾਇਜ਼ ਮਾਇਨਿੰਗ ਦਾ ਕਾਲਾ ਕਾਰੋਬਾਰ ਚਲਾਇਆ ਜਾ ਰਿਹਾ ਸੀ। ਪੁਲਸ ਵੱਲੋਂ ਇਸ ਮਾਈਨਿੰਗ ਦੇ ਦੋਸ਼ ਦੌਰਾਨ 3 ਟਿੱਪਰ ਅਤੇ ਜੇ. ਸੀ. ਬੀ. ਮਸ਼ੀਨਾਂ ਨੂੰ ਕਬਜ਼ੇ ‘ਚ ਲਿਆ ਗਿਆ।
ਇਸੇ ਦੌਰਾਨ 2 ਵਿਅਕਤੀਆਂ ਨੂੰ ਵੀ ਹਿਰਾਸਤ ‘ਚ ਲਿਆ ਗਿਆ। ਜਦੋਂ ਕਿ ਪੁਲਸ ਨੂੰ ਦੇਖ ਕੇ ਕੁਝ ਵਿਅਕਤੀ ਫਰਾਰ ਹੋ ਗਏ। ਉਨ੍ਹਾਂ ਮਾਈਨਿੰਗ ਦਾ ਕਾਲਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ।