Applications for posts from retired Patwaris and Kanungo |
News Patiala: 24 ਮਈ, 2022: ਪੰਜਾਬ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਆਸਾਮੀਆਂ ਨੂੰ ਠੇਕੇ ਦੇ ਅਧਾਰ ‘ਤੇ ਰਿਟਾਇਰ ਪਟਵਾਰੀਆਂ ਤੇ ਕਾਨੂੰਗੋਆਂ ਵਿੱਚੋਂ ਭਰਤੀ ਕਰਨ ਦੀਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਮਾਲ ਅਫਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਦਰਜ ਹਦਾਇਤਾਂ ਦੀ ਰੌਸ਼ਨੀ ਵਿੱਚ ਠੇਕੇ ਦੇ ਅਧਾਰ ‘ਤੇ ਪਟਵਾਰੀਆਂ ਦੀ ਭਰਤੀ 31 ਜੁਲਾਈ 2023 ਤੱਕ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਿਟਾਇਰ ਪਟਵਾਰੀ ਤੇ ਕਾਨੂੰਗੋ ਇਸ ਸਬੰਧੀ ਐਸ ਕੇ ਬ੍ਰਾਂਚ, ਡੀ ਸੀ ਦਫ਼ਤਰ, ਸੰਗਰੂਰ ਵਿਖੇ ਬਿਨੈ ਪੱਤਰ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਿਨੈਕਾਰ ਦੀ ਉਮਰ 64 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਠੇਕੇ ਦੇ ਅਧਾਰ ‘ਤੇ ਭਰਤੀ ਪਟਵਾਰੀਆਂ ਦੀ ਨਿਯੁਕਤੀ ਪੇਂਡੂ ਖੇਤਰਾਂ ( ਸਿਵਾਏ ਸ਼ਹਿਰੀ ਅਰਧ ਸ਼ਹਿਰੀ) ਵਿੱਚ ਕੀਤੀ ਜਾਵੇਗੀ।
ਜਿਲ੍ਹਾ ਮਾਲ ਅਫਸਰ ਨੇ ਦੱਸਿਆ ਕਿ ਠੇਕੇ ਦੇ ਅਧਾਰ ‘ਤੇ ਭਰਤੀ ਪਟਵਾਰੀਆਂ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀ ਤਬਦੀਲ ਕਰਨ ਦਾ ਅਖਤਿਆਰ ਨਹੀਂ ਹੋਵੇਗਾ ਅਤੇ ਇਨ੍ਹਾਂ ਅਸਾਮੀਆਂ ‘ਤੇ ਤਾਇਨਾਤ ਪਟਵਾਰੀ ਏਐਸ ਐਮ/ ਡੀਐਸਐਮ ਰਾਹੀ ਕੰਮ ਕਰਨਗੇ।